ਹਰਿਆਣਾ, 22 ਸਤੰਬਰ 2025: ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਜੀਐਸਟੀ ਢਾਂਚੇ ਨੂੰ ਦੋ ਮੁੱਖ ਸਲੈਬਾਂ 5 ਫੀਸਦੀ ਅਤੇ 18 ਫੀਸਦੀ ‘ਚ ਸਰਲ ਬਣਾ ਕੇ ਦੇਸ਼ ਦੇ ਲੋਕਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਲੋਕਾਂ ਨੂੰ 2.5 ਲੱਖ ਕਰੋੜ ਰੁਪਏ ਦਾ ਸਾਲਾਨਾ ਲਾਭ ਦਿੱਤਾ ਹੈ, ਜਿਸਦਾ ਲਾਭ ਹਰ ਸਾਲ ਦੇਸ਼ ਦੇ ਲੋਕਾਂ ਨੂੰ ਮਿਲੇਗਾ।
ਉਨ੍ਹਾਂ ਕਿਹਾ ਕਿ ਲਗਭੱਗ 90 ਫੀਸਦੀ ਵਸਤੂਆਂ ਜੋ ਪਹਿਲਾਂ 28 ਫੀਸਦੀ ਜੀਐਸਟੀ ਸਲੈਬ ‘ਚ ਆਉਂਦੀਆਂ ਸਨ, ਹੁਣ ਘਟਾ ਕੇ 18 ਫੀਸਦੀ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਖਪਤਕਾਰਾਂ ਨੂੰ ਲਗਭਗ 10 ਫੀਸਦੀ ਦੀ ਸਿੱਧੀ ਰਾਹਤ ਮਿਲੀ ਹੈ। ਇਸੇ ਤਰ੍ਹਾਂ12 ਫੀਸਦੀ ਦਰ ਨੂੰ ਖਤਮ ਕਰਕੇ 5 ਫੀਸਦੀ ਕਰ ਦਿੱਤਾ ਗਿਆ ਹੈ, ਜਿਸ ਨਾਲ ਜਨਤਾ ਨੂੰ 7 ਫੀਸਦੀ ਵਾਧੂ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਸਿਹਤ ਲਈ ਹਾਨੀਕਾਰਕ ਵਸਤੂਆਂ ਅਤੇ ਲਗਜ਼ਰੀ ਵਸਤੂਆਂ ਨੂੰ ਇੱਕ ਵੱਖਰੇ 40 ਪ੍ਰਤੀਸ਼ਤ ਸਲੈਬ ‘ਚ ਰੱਖਿਆ ਗਿਆ ਹੈ, ਜਦੋਂ ਕਿ ਜ਼ਰੂਰੀ ਵਸਤੂਆਂ ਨੂੰ ਕਿਫਾਇਤੀ ਦਰਾਂ ‘ਤੇ ਉਪਲਬੱਧ ਕਰਵਾਇਆ ਹੈ।
ਅਨਿਲ ਵਿਜ ਨੇ ਕਿਹਾ ਕਿ ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਲੋਕਾਂ ਨੂੰ 2.5 ਲੱਖ ਕਰੋੜ ਰੁਪਏ ਦਾ ਸਾਲਾਨਾ ਲਾਭ ਦੇਣ ਦਾ ਵਾਅਦਾ ਕੀਤਾ ਹੈ, ਜੋ ਉਨ੍ਹਾਂ ਨੂੰ ਹਰ ਸਾਲ ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ‘ਤੇ, ਖਾਸ ਕਰਕੇ ਨਰਾਤਿਆਂ ਦੌਰਾਨ ਮਿਲੇਗਾ। ਇਸ ਰਾਹਤ ਨਾਲ ਨਾ ਸਿਰਫ਼ ਖਪਤਕਾਰਾਂ ਨੂੰ ਫਾਇਦਾ ਹੋਵੇਗਾ ਸਗੋਂ ਵਪਾਰ ਨੂੰ ਵੀ ਹੁਲਾਰਾ ਮਿਲੇਗਾ, ਬਾਜ਼ਾਰ ਦੀ ਮੰਗ ਵਧੇਗੀ, ਅਤੇ ਨਵੇਂ ਉਦਯੋਗਾਂ ਅਤੇ ਫੈਕਟਰੀਆਂ ਦੀ ਸਥਾਪਨਾ ਹੋਵੇਗੀ, ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
Read More: ਹਰਿਆਣਾ ਸਰਕਾਰ ਵੱਲੋਂ ਚਲਾਈ ਜਾਵੇਗੀ ਜੀਐਸਟੀ ਜਾਗਰੂਕਤਾ ਮੁਹਿੰਮ