Site icon TheUnmute.com

ਕਈ ਸਾਲਾਂ ਬਾਅਦ ਆਸਟ੍ਰੇਲੀਆ ਤੋਂ ਪਰਤੇ NRI ਦੀ ਖੰਨਾ ‘ਚ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ

Jalandhar

ਚੰਡੀਗੜ੍ਹ, 06 ਫਰਵਰੀ 2024: ਖੰਨਾ ਵਿੱਚ ਇੱਕ ਐਨਆਰਆਈ (NRI) ਦੀ ਨਾਲੇ ਵਿੱਚ ਡਿੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਇੱਕ ਦਿਨ ਪਹਿਲਾਂ ਜਾਗੋ ਸਮਾਗਮ ਵਿੱਚ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਅਤੇ ਨਾਲੇ ਵਿੱਚ ਡਿੱਗ ਗਿਆ। ਪੁਲਿਸ ਨੇ ਸ਼ੱਕੀ ਹਲਾਤ ‘ਚ ਮੌਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ 37 ਸਾਲਾ ਵਰਿੰਦਰ ਸਿੰਘ ਗਿੱਲ ਲੁਧਿਆਣਾ ਦੇ ਪਿੰਡ ਬੁਲਾਰਾ ਦਾ ਰਹਿਣ ਵਾਲਾ ਸੀ। ਉਹ ਆਪਣੀ ਘਰਵਾਲੀ ਅਤੇ 9 ਸਾਲ ਦੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿੰਦਾ ਸੀ। ਉਹ ਕਰੀਬ ਸਾਢੇ 9 ਸਾਲਾਂ ਬਾਅਦ ਪਿੰਡ ਪਰਤਿਆ। ਐਤਵਾਰ ਰਾਤ ਨੂੰ ਉਹ ਆਪਣੇ ਦੋਸਤ ਨਾਲ ਮਲੌਦ ਪਿੰਡ ਕੁਲਾਹੜ ਵਿੱਚ ਕਿਸੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਿਆ ਸੀ।

ਵਰਿੰਦਰ (NRI) ਦੇ ਦੋਸਤਾਂ ਦੇ ਮੁਤਾਬਕ ਕਿ ਵਰਿੰਦਰ ਨੇ ਜਾਗੋ ਪਾਰਟੀ ‘ਚ ਕਾਫ਼ੀ ਮਸਤੀ ਕੀਤੀ ਅਤੇ ਸ਼ਰਾਬ ਪੀਤੀ। ਪਾਰਟੀ ਤੋਂ ਬਾਅਦ ਉਹ ਕਰੀਬ 1.15 ਵਜੇ ਆਪਣੇ ਰਿਸ਼ਤੇਦਾਰ ਦੇ ਘਰੋਂ ਨਿਕਲਿਆ। ਰਾਤ ਕਰੀਬ 2 ਵਜੇ ਉਥੋਂ ਲੰਘ ਰਹੇ ਇਕ ਵਿਅਕਤੀ ਨੇ ਦੇਖਿਆ ਕਿ ਕੋਈ ਵਿਅਕਤੀ ਨਾਲੇ ਵਿਚ ਪਿਆ ਹੋਇਆ ਸੀ। ਉਸ ਨੇ ਵਿਆਹ ਵਾਲੇ ਘਰ ਜਾ ਕੇ ਸੂਚਨਾ ਦਿੱਤੀ। ਫਿਰ ਲੋਕਾਂ ਨੇ ਦੇਖਿਆ ਕਿ ਇਹ ਵਰਿੰਦਰ ਸੀ। ਹਸਪਤਾਲ ‘ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਿੰਦਰ ਦੇ ਦੋਸਤ ਗੁਰਪ੍ਰੀਤ ਸਿੰਘ ਗਿੱਲ ਦੇ ਬਿਆਨ ਦਰਜ ਕਰ ਲਏ ਹਨ। ਜਿਸ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

 

 

Exit mobile version