ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ NRI ਦਾ ਗੋਲੀ ਮਾਰ ਕੇ ਕਤਲ, ਜਾਂਚ ‘ਚ ਜੁਟੀ ਪੁਲਿਸ

NRI

ਚੰਡੀਗੜ੍ਹ, 04 ਮਾਰਚ 2024: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਪਰਮਾਨੰਦ ਨੇੜੇ ਇੱਕ NRI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਉਕਤ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਆਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਹਰਦੇਵ ਸਿੰਘ ਠਾਕੁਰ ਪਠਾਨਕੋਟ ਦੇ ਪਿੰਡ ਚੱਕਮੀਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਰਿਸ਼ਤੇਦਾਰ ਦਵਿੰਦਰ ਸਿੰਘ (ਮ੍ਰਿਤਕ ਦੇ ਭਰਾ) ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਰਨ ਤਾਰਨ ਵਿਖੇ ਆਪਣੀ ਜੀਜੇ ਨਾਲ ਵਿਆਹ ਸਮਾਗਮ ਤੋਂ ਦੇਰ ਰਾਤ ਵਾਪਸ ਆ ਰਿਹਾ ਸੀ। ਫਿਰ ਆਪਣੇ ਜੀਜੇ ਨੂੰ ਮਲਕਪੁਰ ਨੇੜੇ ਛੱਡ ਦਿੱਤਾ। ਮ੍ਰਿਤਕ ਨੌਜਵਾਨ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਆ ਗਿਆ।

ਜਦੋਂ ਉਹ ਪਰਮਾਨੰਦ ਪਿੰਡ ਨੇੜੇ ਪਹੁੰਚਿਆ ਤਾਂ ਕਿਸੇ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ । ਉਨ੍ਹਾਂ ਦੱਸਿਆ ਕਿ ਹਰਦੇਵ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਸ ਨੂੰ ਇਹ ਨਹੀਂ ਪਤਾ ਕਿ ਗੋਲੀ ਕਿਸ ਨੇ ਮਾਰੀ ਹੈ। ਫਿਲਹਾਲ ਉਨ੍ਹਾਂ ਨੇ ਪੁਲਿਸ ਕੋਲ ਇਨਸਾਫ਼ ਦੀ ਪੁਕਾਰ ਕੀਤੀ ਹੈ |

ਪੁਲਿਸ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ NRI ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਖੁਦ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।