NRI

NRI ਵਿਦੇਸ਼ਾਂ ‘ਚ ਹੀ ਬੈਠ ਕੇ ਸ਼ਿਕਾਇਤਾਂ ਤੇ ਰਿਕਾਰਡ ਕਰ ਸਕਣਗੇ ਟਰੈਕ, ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ ਜਾਰੀ

ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ (NRI) ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਾਲ ਵਿਭਾਗ ਨੇ ਜ਼ਮੀਨ ਦੀ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਹੁਣ ਵਿਦੇਸ਼ਾਂ ‘ਚ ਬੈਠੇ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਰਿਕਾਰਡ ‘ਤੇ ਨਜ਼ਰ ਰੱਖਣ ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ, ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ |

Image

 

Scroll to Top