Site icon TheUnmute.com

NSA Ajit Doval: ਅਜੀਤ ਡੋਭਾਲ ਤੀਜੀ ਵਾਰ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ

Ajit Doval

ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।

ਅਜੀਤ ਡੋਭਾਲ (Ajit Doval) ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨਿਯੁਕਤ ਕੀਤਾ ਗਿਆ ਹੈ। ਅਜੀਤ ਡੋਵਾਲ ਨੂੰ ਪਹਿਲੀ ਵਾਰ 20 ਮਈ 2014 ਨੂੰ ਦੇਸ਼ ਦਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।

ਉਦੋਂ ਤੋਂ ਅਜੀਤ ਡੋਭਾਲ (Ajit Doval) ਇਹ ਅਹੁਦਾ ਸੰਭਾਲ ਰਹੇ ਹਨ। ਉਨ੍ਹਾਂ ਤੋਂ ਪਹਿਲਾਂ ਸ਼ਿਵਸ਼ੰਕਰ ਮੈਨਨ ਦੇਸ਼ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਨ। 1968 ਬੈਚ ਦੇ ਆਈਪੀਐਸ ਅਧਿਕਾਰੀ ਅਜੀਤ ਡੋਵਾਲ ਨੂੰ ਕੂਟਨੀਤਕ ਸੋਚ ਅਤੇ ਅਤਿ+ਵਾਦ ਦਾ ਮੁਕਾਬਲਾ ਕਰਨ ਵਿੱਚ ਮਾਹਰ ਮੰਨਿਆ ਜਾਂਦਾ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੀਕੇ ਮਿਸ਼ਰਾ ਇਸ ਜ਼ਿੰਮੇਵਾਰੀ ਨੂੰ ਸੰਭਾਲਦੇ ਰਹਿਣਗੇ। ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਜੀਤ ਡੋਭਾਲ ਅਤੇ ਪੀਕੇ ਮਿਸ਼ਰਾ ਦੀ ਮੁੜ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਈਏਐਸ (ਸੇਵਾਮੁਕਤ) ਪੀਕੇ ਮਿਸ਼ਰਾ ਨੂੰ 10 ਜੂਨ, 2024 ਤੋਂ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਸੀ। ਪੀਕੇ ਮਿਸ਼ਰਾ 1972 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ ਪਿਛਲੇ ਇੱਕ ਦਹਾਕੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ।

Exit mobile version