July 7, 2024 9:43 am
ਡਿੱਬਰੂਗੜ੍ਹ

ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜੇ ਵਿਅਕਤੀਆਂ ‘ਤੇ ਲਗਾਇਆ ਐੱਨਐੱਸਏ: IGP ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 20 ਮਾਰਚ 2023: ਪੰਜਾਬ ਪੁਲਿਸ ਦੇ ਆਈਜੀਪੀ ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ। ਸੁਖਚੈਨ ਸਿੰਘ ਗਿੱਲ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਫ਼ਵਾਹ ਜਾਂ ਝੂਠੀ ਖ਼ਬਰ ’ਤੇ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਗਲਤ ਖ਼ਬਰ ਫੈਲਾਏਗਾ ਉਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਚੈਨਲਾਂ ਨੂੰ ਅਪੀਲ ਕੀਤੀ ਕਿ ਸ਼ੋਸ਼ਲ ਮੀਡਿਆ ‘ਤੇ ਤੱਥਾਂ ਦੀ ਜਾਂਚ ਤੋਂ ਬਿਨਾਂ ਕੋਈ ਵੀ ਖ਼ਬਰ ਨਾ ਚਲਾਈ ਜਾਵੇ।

ਉਨ੍ਹਾਂ ਨੇ ਚਾਰ ਜਣਿਆਂ ਨੂੰ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ | ਇਨ੍ਹਾਂ ਵਿਚ ਦਲਜੀਤ ਕਲਸੀਆ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਸ਼ਾਮਲ ਹਨ | ਇਸਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪੰਜ ਜਣਿਆਂ ‘ਤੇ ਐੱਨਐੱਸਏ ਲਗਾਇਆ ਗਿਆ ਹੈ | ਹੁਣ ਤੱਕ 114 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ | ਉਨ੍ਹਾਂ ਨੇ ਕਿਹਾ ਕਿ ਵਹੀਰ ਦੌਰਾਨ ਛੋਟੇ-ਛੋਟੇ ਹਿੱਸਿਆਂ ਵਿੱਚ ਹੋਈ ਫੰਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ |