ਚੰਡੀਗੜ੍ਹ, 05 ਸਤੰਬਰ 2023: ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਖ਼ਤਮ ਹੋ ਗਈ ਹੈ। ਪੀਯੂ ਪ੍ਰਧਾਨ ਦੇ ਅਹੁਦੇ ‘ਤੇ ਐਨਐਸਯੂਆਈ (NSUI) ਦੇ ਉਮੀਦਵਾਰ ਜਤਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਜਤਿੰਦਰ ਸਿੰਘ ਪੀ.ਯੂ ਸਟੂਡੈਂਟ ਕੌਂਸਲ ਦੇ ਨਵੇਂ ਪ੍ਰਧਾਨ ਬਣ ਗਏ ਹਨ।
ਇਸ ਨਾਲ ਇਨਸੋ (INSO) ਦੇ ਉਮੀਦਵਾਰ ਦੀਪਕ ਗੋਇਤ ਨੇ ਜਨਰਲ ਸਕੱਤਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਜਦੋਂਕਿ PUHH ਦੇ ਗੌਰਵ ਚਾਹਲ ਨੇ ਜੁਆਇੰਟ ਸਕੱਤਰ ਜੇਤੂ ਰਹੇ। ਦੂਜੇ ਪਾਸੇ ਮੀਤ ਪ੍ਰਧਾਨ ਦੇ ਅਹੁਦੇ ‘ਤੇ ਸੱਥ ਦੀ ਰਣਮੀਤ ਜੋਤ ਕੌਰ ਨੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਮੀਤ ਪ੍ਰਧਾਨ ਦੇ ਅਹੁਦੇ ਲਈ ਰਣਮੀਕਜੋਤ ਕੌਰ ਜੇਤੂ ਰਹੀ ਹੈ। INSO ਦੇ ਦੀਪਕ ਗੋਇਤ ਜਨਰਲ ਸਕੱਤਰ ਜੇਤੂ ਰਹੇ, ਇਸ ਦੇ ਨਾਲ ਹੀ ਮੀਤ ਪ੍ਰਧਾਨ ਦੇ ਅਹੁਦੇ ਲਈ ਰਣਮੀਕਜੋਤ ਕੌਰ ਜੇਤੂ ਰਹੀ ਹੈ।