ਚੰਡੀਗੜ੍ਹ 22 ਜੂਨ 2024: ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਡਾਇਰੈਕਟਰ ਜਨਰਲ ਸੁਬੋਧ ਕੁਮਾਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਹਾਲ ਹੀ ‘ਚ ਹੋਈਆਂ ਪ੍ਰੀਖਿਆਵਾਂ ‘ਚ ਹੋਈਆਂ ਬੇਨਿਯਮੀਆਂ ਦੇ ਮੱਦੇਨਜ਼ਰ ਲਿਆ ਹੈ। ਇੰਡੀਅਨ ਟਰੇਡ ਪ੍ਰਮੋਸ਼ਨ ਆਰਗੇਨਾਈਜੇਸ਼ਨ ਦੇ ਚੇਅਰਮੈਨ ਅਤੇ ਐਮਡੀ ਪ੍ਰਦੀਪ ਸਿੰਘ ਖਰੋਲਾ ਨੂੰ ਐਨਟੀਏ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿੱਤਾ ਹੈ।
NTA: ਕੇਂਦਰ ਸਰਕਾਰ ਨੇ NTA ਦੇ ਡਾਇਰੈਕਟਰ ਜਨਰਲ ਸੁਬੋਧ ਕੁਮਾਰ ਨੂੰ ਅਹੁਦੇ ਤੋਂ ਹਟਾਇਆ
