18 ਨਵੰਬਰ 2024: ਪੰਜਾਬੀ ਗਾਇਕ ਗੈਰੀ ਸੰਧੂ (GARRY SANDHU) ‘ਤੇ ਹਮਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ (australia) ‘ਚ ਇਕ ਸ਼ੋਅ ਦੌਰਾਨ ਹਮਲਾ ਹੋਇਆ ਸੀ। ਸ਼ੋਅ ਦੌਰਾਨ ਹਮਲਾਵਰ ਸਟੇਜ (stage) ‘ਤੇ ਚੜ੍ਹ ਗਿਆ ਅਤੇ ਗੈਰੀ ਸੰਧੂ ਦਾ ਗਲਾ ਫੜ ਲਿਆ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਬਚਾਇਆ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ।
ਮਿਲੀ ਹੋਰ ਜਾਣਕਾਰੀ ਅਨੁਸਾਰ ਸਟੇਜ ‘ਤੇ ਗਾਉਂਦੇ ਸਮੇਂ ਗੈਰੀ ਸੰਧੂ ਨੇ ਸਰੋਤਿਆਂ ਵੱਲ ਮਿਡਲ ਉਂਗਲ ਉਠਾਈ ਸੀ। ਇਸ ਇਤਰਾਜ਼ਯੋਗ ਇਸ਼ਾਰੇ ਤੋਂ ਗੁੱਸੇ ‘ਚ ਆ ਕੇ ਨੌਜਵਾਨ ਸਟੇਜ ‘ਤੇ ਚੜ੍ਹ ਗਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਹਮਲਾਵਰ ਅਤੇ ਗੈਰੀ ਸੰਧੂ ਵਿਚਾਲੇ ਕਾਫੀ ਤਕਰਾਰ ਅਤੇ ਗਾਲੀ-ਗਲੋਚ ਵੀ ਹੋਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਗੈਰੀ ਸੰਧੂ ਨੇ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਹ ਜਲੰਧਰ ਦੇ ਪਿੰਡ ਰੁੜਕਾ ਕਲਾਂ ਦਾ ਰਹਿਣ ਵਾਲਾ ਹੈ। ਵਰਤਮਾਨ ਵਿੱਚ ਯੂਨਾਈਟਿਡ ਕਿੰਗਡਮ (ਯੂਕੇ) ਵਿੱਚ ਰਹਿੰਦੇ ਹਨ।