July 5, 2024 4:49 am

ਜਲੰਧਰ ਦੇ ਹਸਪਤਾਲ ‘ਚ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕਤਲ, ਇੱਕ ਜਖ਼ਮੀ

ਚੰਡੀਗ੍ਹੜ 25 ਅਗਸਤ 2022: ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ (Jalandhar) ਤੋਂ ਸਾਹਮਣੇ ਆ ਰਹੀ ਹੈ ਜਿੱਥੇ ਸਿਵ ਪੁਰੀ ਮਹੁੱਲਾ ਗ੍ਰੀਨ ਮਾਡਲ ਟਾਊਨ ’ਚ ਸਥਿਤ ਪਰਲ ਮੈਟਰਨਿਟੀ ਐਂਡ ਆਈ ਕੇਅਰ ਸੈਂਟਰ ਵਿਚ ਦੋ ਨਰਸਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ | ਇਸ ਹਮਲੇ ‘ਚ ਇਕ ਨਰਸ ਦੀ ਮੌਤ ਦੀ ਖ਼ਬਰ ਹੈ, ਜਿਸਦੀ ਪਛਾਣ ਬਲਜਿੰਦਰ ਕੌਰ ਵਾਸੀ ਬਿਆਸ ਵਜੋਂ ਹੋਈ | ਇਸਦੇ ਨਾਲ ਹੀ ਦੂਜੀ ਨਰਸ ਜੋਤੀ ਗੰਭੀਰ ਜਖ਼ਮੀ ਹੋ ਗਈ ਜਿਸਨੂੰ ਸਥਾਨਕ ਹਸਤਪਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਹਾਲਤ ਗੰਭੀਰ ਦੱਸੀ ਜਾ ਰਹੀ ਹੈ |

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਹਸਪਤਾਲ ਵਿੱਚ ਕੰਮ ਕਰ ਰਹੀ ਇੱਕ ਨਰਸ ਨੇ ਦੱਸਿਆ ਕਿ ਬੀਤੇ ਦਿਨ ਜੋਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਹ ਕੰਮ ਲਈ ਹੇਠਾਂ ਨਹੀਂ ਆਈ। 2 ਵਜੇ ਦੇ ਕਰੀਬ ਜਦੋਂ ਉਸ ਨੇ ਉਪਰ ਜਾ ਕੇ ਦੇਖਿਆ ਤਾਂ ਦੋਵੇਂ ਨਰਸਾਂ ਖੂਨ ਨਾਲ ਲੱਥਪੱਥ ਪਈਆਂ ਸਨ। ਹਸਪਤਾਲ ਦੇ ਸਟਾਫ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।