July 5, 2024 8:18 pm
NZ vs BAN

NZ vs BAN: ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਦਿੱਤਾ ਟੀਚਾ

ਚੰਡੀਗੜ੍ਹ, 13 ਅਕਤੂਬਰ 2023: (NZ vs BAN) ਵਿਸ਼ਵ ਕੱਪ 2023 ਦੇ 11ਵੇਂ ਮੈਚ ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 245 ਦੌੜਾਂ ਬਣਾਈਆਂ। ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਟੀਚਾ ਮਿਲਿਆ ਹੈ।

ਲਗਾਤਾਰ ਵਿਕਟਾਂ ਡਿੱਗਣ ਦੇ ਬਾਵਜੂਦ ਬੰਗਲਾਦੇਸ਼ ਦੀ ਟੀਮ ਕਿਸੇ ਤਰ੍ਹਾਂ 50 ਓਵਰਾਂ ਵਿੱਚ ਨੌਂ ਵਿਕਟਾਂ ’ਤੇ 245 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੀ । ਬੰਗਲਾਦੇਸ਼ ਲਈ ਤਜਰਬੇਕਾਰ ਬੱਲੇਬਾਜ਼ ਮੁਸ਼ਫਿਕਰ ਰਹੀਮ ਨੇ ਸਭ ਤੋਂ ਵੱਧ 66 ਦੌੜਾਂ ਬਣਾਈਆਂ। ਤਜਰਬੇਕਾਰ ਖਿਡਾਰੀ ਮਹਿਮੂਦੁੱਲਾ ਨੇ ਨਾਬਾਦ 41 ਅਤੇ ਕਪਤਾਨ ਸ਼ਾਕਿਬ ਅਲ ਹਸਨ ਨੇ 40 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਲਾਕੀ ਫਰਗੂਸਨ ਨੇ ਤਿੰਨ, ਟ੍ਰੇਂਟ ਬੋਲਟ ਅਤੇ ਮੈਟ ਹੈਨਰੀ ਨੇ ਦੋ-ਦੋ ਵਿਕਟਾਂ ਲਈਆਂ।