July 4, 2024 8:26 pm
NZ Vs PAK

NZ Vs PAK: ਪਹਿਲੇ ਸੈਮੀਫਾਈਨਲ ਮੈਚ ‘ਚ ਭਲਕੇ ਪਾਕਿਸਤਾਨ-ਨਿਊਜ਼ੀਲੈਂਡ ਵਿਚਾਲੇ ਹੋਵੇਗਾ ਰੋਮਾਂਚਕ ਮੁਕਾਬਲਾ

ਚੰਡੀਗੜ੍ਹ 08 ਨਵੰਬਰ 2022: (PAK vs NZ 1st Semifinal) ਪਾਕਿਸਤਾਨ ਦੀ ਟੀਮ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਪਹਿਲੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ (New Zealand) ਦਾ ਸਾਹਮਣਾ ਕਰਨ ਲਈ ਤਿਆਰ ਹੈ। ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਰਿਕਾਰਡ ਛੇਵੀਂ ਵਾਰ ਨਾਕਆਊਟ ਵਿੱਚ ਪਹੁੰਚੀ ਹੈ। ਹਾਲਾਂਕਿ, ਕਿਸਮਤ ਨੇ ਵੀ ਇੱਥੇ ਤੱਕ ਪਹੁੰਚਣ ਵਿੱਚ ਉਸਦਾ ਬਹੁਤ ਸਾਥ ਦਿੱਤਾ।

ਪਾਕਿਸਤਾਨ (Pakistan) ਨੂੰ ਸੁਪਰ 12 ‘ਚ ਜ਼ਿੰਬਾਬਵੇ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਤੋਂ ਬਾਅਦ ਟੀਮ ਲਈ ਅੱਗੇ ਦਾ ਰਸਤਾ ਮੁਸ਼ਕਿਲ ਹੋ ਗਿਆ ਸੀ। ਪਰ ਦੱਖਣੀ ਅਫਰੀਕਾ ਦੀ ਟੀਮ ਨੂੰ ਨੀਦਰਲੈਂਡ ਦੇ ਖ਼ਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਫਿਰ ਪਾਕਿਸਤਾਨ ਲਈ ਸੈਮੀਫਾਈਨਲ ਦਾ ਰਸਤਾ ਆਸਾਨ ਹੋ ਗਿਆ।

ਇਸ ਤੋਂ ਬਾਅਦ ਪਾਕਿਸਤਾਨ ਨੇ ਬੰਗਲਾਦੇਸ਼ ਖ਼ਿਲਾਫ ਜਿੱਤ ਦਰਜ ਕਰਕੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ। ਪਾਕਿਸਤਾਨ ਨੇ 5 ਮੈਚਾਂ ‘ਚ 3 ਮੈਚ ਜਿੱਤ ਕੇ 6 ਅੰਕਾਂ ਨਾਲ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਕੀਵੀ ਟੀਮ ਲਗਾਤਾਰ ਦੂਜੀ ਵਾਰ ਸੈਮੀਫਾਈਨਲ ‘ਚ ਪਹੁੰਚੀ ਹੈ। ਪਿਛਲੀ ਵਾਰ ਟੀਮ ਨੂੰ ਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਇਸ ਵਾਰ ਸੈਮੀਫਾਈਨਲ ‘ਚ ਰੋਮਾਂਚਕ ਲੜਾਈ ਦੇਖਣ ਨੂੰ ਮਿਲ ਸਕਦੀ ਹੈ। ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਮੈਚ ਪਾਕਿਸਤਾਨ ਬਨਾਮ ਨਿਊਜ਼ੀਲੈਂਡ ਵਿਚਾਲੇ ਬੁੱਧਵਾਰ 09 ਨਵੰਬਰ ਨੂੰ ਸਿਡਨੀ ਵਿਖੇ ਖੇਡਿਆ ਜਾਵੇਗਾ।