ਚੰਡੀਗੜ੍ਹ, 09 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦਾ 41ਵਾਂ ਮੈਚ ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਹੈ। ਕੀਵੀ ਟੀਮ ਇਹ ਮੈਚ ਜਿੱਤ ਕੇ ਸੈਮੀਫਾਈਨਲ ‘ਚ ਆਪਣਾ ਦਾਅਵਾ ਮਜ਼ਬੂਤ ਕਰਨਾ ਚਾਹੇਗੀ। ਨਿਊਜ਼ੀਲੈਂਡ (New Zealand) ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 46.4 ਓਵਰਾਂ ‘ਚ 171 ਦੌੜਾਂ ‘ਤੇ ਆਲ ਆਊਟ ਹੋ ਗਈ।
ਕੁਸਲ ਪਰੇਰਾ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਤ੍ਰਿਸ਼ਨਾ ਨੇ ਨਾਬਾਦ 38 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ (New Zealand) ਲਈ ਟ੍ਰੇਂਟ ਬੋਲਟ ਨੇ ਤਿੰਨ ਵਿਕਟਾਂ ਲਈਆਂ। ਨਿਊਜ਼ੀਲੈਂਡ ਦੀ ਟੀਮ 172 ਦੌੜਾਂ ਦੇ ਟੀਚੇ ਨੂੰ ਆਸਾਨੀ ਨਾਲ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ ਅਤੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਵੇਗੀ।