ਚੰਡੀਗੜ੍ਹ 24 ਜਨਵਰੀ 2022: ਉਪ ਮੁੱਖ ਮੰਤਰੀ ਓ.ਪੀ. ਸੋਨੀ (O.P. Sony) ਨੇ ਵਿਰੋਧੀ ਪਾਰਟੀਆਂ ‘ਤੇ ਸ਼ਬਦੀ ਵਾਰ ਕੀਤੇ | ਇਸ ਦੌਰਾਨ ਓ.ਪੀ. ਸੋਨੀ (O.P. Sony) ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਹਿੰਦੂ ਲੋਕ ਕਾਂਗਰਸ ਦੇ ਨਾਲ ਹਨ ਅਤੇ ਉਹ ਕਿਸੇ ਵੀ ਹਾਲਤ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੰਨੀ ਸਰਕਾਰ ਵੱਲੋਂ ਸ਼ਹਿਰੀ ਖੇਤਰ ਦੇ ਵਪਾਰੀਆਂ ਲਈ ਵੱਡੇ ਕਦਮ ਚੁੱਕੇ ਗਏ ਹਨ। ਚੰਨੀ ਸਰਕਾਰ ਨੇ ਵਪਾਰੀਆਂ ਦੇ 10 ਸਾਲਾਂ ਤੋਂ ਚਲਦੇ ਆ ਰਹੇ ਮਸਲਿਆਂ ਨੂੰ ਵੀ ਹੱਲ ਕਰ ਲਿਆ ਹੈ।
ਇਸਦੇ ਚਲਦੇ ਸੋਨੀ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਭਿੰਨਦਿਆ ਹੋਏ ਕਿਹਾ ਕਿ ਚੰਨੀ ਸਰਕਾਰ ਨੂੰ ਬਦਨਾਮ ਕਰਨ ‘ਚ ਲੱਗੀ ਹੋਈ ਹੈ। ਈ ਡੀ ਵਲੋਂ . ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਭਾਜਪਾ ਸਰਕਾਰ ਦੀ ਸੋਚ ਐਸ.ਸੀ. ਵਿਰੋਧੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਦੌਰ ਵਿੱਚ ਕਾਂਗਰਸ ਨੇ ਬਹੁਤ ਵਧੀਆ ਕੰਮ ਕੀਤਾ ਹੈ। ਕੋਵਿਡ ਦਾ ਅਜੇ ਵੀ ਪੂਰਾ ਧਿਆਨ ਰੱਖਣ ਦੀ ਲੋੜ ਹੈ ਕਿਉਂਕਿ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਮਹਾਂਮਾਰੀ ਦੀ ਸਮੀਖਿਆ ਕਰ ਰਹੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ‘ਤੇ ਵਿਅੰਗ ਕਰਦਿਆਂ ਕਿਹਾ ਕਿ ਕਲਾਕਾਰਾਂ ਦਾ ਕੰਮ ਸਟੇਜ ‘ਤੇ ਲੋਕਾਂ ਦਾ ਮਨੋਰੰਜਨ ਕਰਨਾ ਹੁੰਦਾ ਹੈ, ਉਹ ਸਰਕਾਰ ਨਹੀਂ ਚਲਾ ਸਕਦੇ। ਪੰਜਾਬ ਵਿੱਚ ਸਰਕਾਰ ਪੰਜਾਬੀਆਂ ਦੀ ਹੋਵੇਗੀ ਅਤੇ ਬਾਹਰਲੀਆਂ ਪਾਰਟੀਆਂ ਨੂੰ ਸੂਬੇ ਦੀ ਸੱਤਾ ’ਤੇ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ।