Mohan Majhi

Odisha CM: ਮੋਹਨ ਮਾਝੀ ਹੋਣਗੇ ਉੜੀਸਾ ਦੇ ਨਵੇਂ ਮੁੱਖ ਮੰਤਰੀ

ਚੰਡੀਗੜ੍ਹ, 11 ਜੂਨ, 2024: ਮੋਹਨ ਮਾਝੀ (Mohan Majhi) ਉੜੀਸਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭੁਵਨੇਸ਼ਵਰ ਵਿੱਚ ਹੋਈ ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਕੇਂਦਰੀ ਨਿਗਰਾਨ ਵਜੋਂ ਹਾਜ਼ਰ ਸਨ। ਬੈਠਕ ਤੋਂ ਬਾਅਦ ਰੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਭਾਜਪਾ ਆਗੂ ਮੋਹਨ ਚਰਨ ਮਾਝੀ ਉੜੀਸਾ ਦੇ ਨਵੇਂ ਮੁੱਖ ਮੰਤਰੀ ਹੋਣਗੇ।

ਉਨ੍ਹਾਂ ਦੱਸਿਆ ਕਿ ਕੇਵੀ ਸਿੰਘ ਦੇਵ ਅਤੇ ਪ੍ਰਵਤੀ ਪਰੀਦਾ ਨੂੰ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਚੁਣਿਆ ਗਿਆ ਹੈ। ਇਹ ਫੈਸਲਾ ਭਾਜਪਾ ਵਿਧਾਇਕ ਦਲ ਦੀ ਬੈਠਕ ਵਿੱਚ ਲਿਆ ਗਿਆ। ਇਸ ਵਿੱਚ ਰਾਜਨਾਥ ਤੋਂ ਇਲਾਵਾ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਨਿਗਰਾਨ ਵਜੋਂ ਸ਼ਿਰਕਤ ਕੀਤੀ। ਭਾਜਪਾ ਨੇ ਉੜੀਸਾ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ ਲਗਭਗ 24 ਸਾਲਾਂ ਤੋਂ ਉੜੀਸਾ ਵਿੱਚ ਸੱਤਾ ਵਿੱਚ ਰਹੀ ਬੀਜਦ ਨੂੰ ਬਾਹਰ ਕਰ ਦਿੱਤਾ ਹੈ।

ਉੜੀਸਾ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਸੂਬੇ ਦੀਆਂ 147 ਵਿਧਾਨ ਸਭਾ ਸੀਟਾਂ ‘ਚੋਂ 78 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜਦੋਂ ਕਿ ਬੀਜੇਡੀ 51 ਸੀਟਾਂ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਹੈ। ਸੂਬੇ ਵਿੱਚ ਕਾਂਗਰਸ ਨੂੰ 14, ਸੀਪੀਆਈਐਮ ਨੂੰ 1 ਸੀਟ ਮਿਲੀ ਹੈ। ਤਿੰਨ ਸੀਟਾਂ ‘ਤੇ ਆਜ਼ਾਦ ਉਮੀਦਵਾਰ ਜਿੱਤੇ ਹਨ।

Scroll to Top