ਚੰਡੀਗੜ੍ਹ 14 ਜਨਵਰੀ 2023: ਉੜੀਸਾ (Odisha) ਦੇ ਕਟਕ ‘ਚ ਮਕਰ ਸਕ੍ਰਾਂਤੀ ਮੇਲੇ ਦੌਰਾਨ ਬਡੰਬਾ-ਗੋਪੀਨਾਥਪੁਰ ਟੀ-ਬ੍ਰਿਜ ‘ਤੇ ਭਗਦੜ ਮਚਣ ਦੀ ਘਟਨਾ ਸਾਹਮਣੇ ਆਈ ਹੈ। ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਕਰ ਸਕ੍ਰਾਂਤੀ ਮੇਲੇ ਮੌਕੇ ਬਡੰਬਾ-ਗੋਪੀਨਾਥਪੁਰ ਟੀ-ਬ੍ਰਿਜ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਕਾਰਨ ਇਹ ਹਾਦਸਾ ਵਾਪਰਿਆ ।
ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਹਾਦਸੇ ਵਿੱਚ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।