ਚੰਡੀਗੜ੍ਹ, 03 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੜੀਸਾ (odisha) ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੇ ਨਾਲ ਪੀਐਮ ਥੋੜ੍ਹੀ ਦੇਰ ਵਿੱਚ ਉੜੀਸਾ ਲਈ ਰਵਾਨਾ ਹੋਣਗੇ, ਇੱਥੇ ਪਹੁੰਚਣ ‘ਤੇ ਉਹ ਪਹਿਲਾਂ ਬਾਲਾਸੋਰ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਫਿਰ ਕਟਕ ਦੇ ਹਸਪਤਾਲ ਦਾ ਦੌਰਾ ਕਰਨਗੇ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਟਵੀਟ ਕੀਤਾ, ‘ਓਡੀਸ਼ਾ ਵਿੱਚ ਰੇਲ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੀਐਮਐਨਆਰਐਫ ਤੋਂ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 50-50 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ |