Site icon TheUnmute.com

ਮੈਨੂੰ ਦੋ ਸਾਲਾਂ ਲਈ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ, ਪਰ ਮਨਜ਼ੂਰ ਨਹੀਂ: ਬਿਲਾਵਲ ਭੁੱਟੋ

Bilawal Bhutto

ਚੰਡੀਗੜ੍ਹ, 19 ਫਰਵਰੀ 2024: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਨੇ ਇੱਕ ਸਿਆਸੀ ਰੈਲੀ ਵਿੱਚ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਨਾਲ ਚੱਲ ਰਹੀ ਗੱਲਬਾਤ ਦਾ ਜ਼ਿਕਰ ਕੀਤਾ। ਇਸ ਤੋਂ ਨਵਾਜ਼ ਸ਼ਰੀਫ਼ ਦੀ ਪਾਰਟੀ ਨਾਰਾਜ਼ ਹੈ।

ਬਿਲਾਵਲ (Bilawal Bhutto Zardari) ਨੇ ਐਤਵਾਰ ਨੂੰ ਇੱਕ ਰੈਲੀ ਵਿੱਚ ਕਿਹਾ ਕਿ ਪੀਐਮਐਲ-ਐਨ ਨੇ ਮੈਨੂੰ ਦੋ ਸਾਲਾਂ ਲਈ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ ਸੀ। ਇਹ ਮੈਨੂੰ ਮਨਜ਼ੂਰ ਨਹੀਂ ਹੈ। ਜਦੋਂ ਵੀ ਮੈਂ ਪ੍ਰਧਾਨ ਮੰਤਰੀ ਬਣਾਂਗਾ, ਪਾਕਿਸਤਾਨ ਦੇ ਲੋਕ ਮੈਨੂੰ ਚੁਣਨਗੇ। ਬਿਲਾਵਲ ਦੇ ਇਸ ਬਿਆਨ ‘ਤੇ ਨਵਾਜ਼ ਦੀ ਪਾਰਟੀ ਦੇ ਸੀਨੀਅਰ ਆਗੂ ਇਸਹਾਕ ਡਾਰ ਨੇ ਕਿਹਾ- ਸਿਆਸੀ ਪਾਰਟੀਆਂ ਵਿਚਾਲੇ ਕੁਝ ਗੱਲਾਂ ਬੰਦ ਕਮਰਿਆਂ ‘ਚ ਤੈਅ ਹੁੰਦੀਆਂ ਹਨ। ਇਨ੍ਹਾਂ ਨੂੰ ਕਿਸੇ ਰੈਲੀ ਵਿੱਚ ਇਸ ਤਰ੍ਹਾਂ ਨਹੀਂ ਕਿਹਾ ਜਾਣਾ ਚਾਹੀਦਾ।

ਆਸਿਫ਼ ਅਲੀ ਜ਼ਰਦਾਰੀ ਦਾ ਜ਼ਿਕਰ ਕਰਦਿਆਂ ਬਿਲਾਵਲ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਰਾਸ਼ਟਰਪਤੀ ਬਣਾਉਣਾ ਚਾਹੁੰਦੇ ਹਾਂ। ਇਸ ਦਾ ਫਾਇਦਾ ਇਹ ਹੋਵੇਗਾ ਕਿ ਜ਼ਰਦਾਰੀ ਦੇਸ਼ ਦੇ ਸਿਆਸੀ ਹਾਲਾਤ ਨੂੰ ਕੰਟਰੋਲ ਕਰ ਸਕਦੇ ਹਨ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਅੱਜ ਦੇਸ਼ ਦੀ ਆਰਥਿਕਤਾ ਦਾ ਬੁਰਾ ਹਾਲ ਹੈ ਅਤੇ ਜੇਕਰ ਜ਼ਰਦਾਰੀ ਵਰਗਾ ਵਿਅਕਤੀ ਰਾਸ਼ਟਰਪਤੀ ਬਣ ਜਾਂਦਾ ਹੈ ਤਾਂ ਦੇਸ਼ ਨੂੰ ਇਸ ਦਾ ਫਾਇਦਾ ਹੋਵੇਗਾ। ਸੱਚਾਈ ਇਹ ਵੀ ਹੈ ਕਿ ਮਾੜੇ ਸਿਆਸੀ ਹਲਾਤ ਕਾਰਨ ਆਰਥਿਕਤਾ ਪ੍ਰਭਾਵਿਤ ਹੋਈ ਹੈ।

Exit mobile version