ਯੋਗਾ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਯੋਗਾ ਲਈ ਸਮਾਂ ਕੱਢਣਾ ਚਾਹੀਦਾ ਹੈ: ਅਨੁਰਾਗ ਰਸਤੋਗੀ

ਹਰਿਆਣਾ, 21 ਜੂਨ 2025: ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਸਵੇਰ ਯੋਗਾ ਜਾਂ ਸੈਰ ਲਈ ਸਮਾਂ ਕੱਢਣਾ ਚਾਹੀਦਾ ਹੈ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਤੌਰ ‘ਤੇ ਸਿਹਤਮੰਦ ਰਹਿਣ।

ਮੁੱਖ ਸਕੱਤਰ ਅੱਜ ਇੱਥੇ ਹਰਿਆਣਾ ਨਿਵਾਸ ਵਿਖੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਅਨੁਰਾਗ ਰਸਤੋਗੀ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਯੋਗਾ ਕਰਨ ਨਾਲ ਅਥਾਹ ਸ਼ਕਤੀ ਅਤੇ ਊਰਜਾ ਮਿਲਦੀ ਹੈ। ਇਹ ਦਫਤਰ ‘ਚ ਕੰਮ ਕਰਨ ਦੀ ਸਮਰੱਥਾ ਨੂੰ ਵੀ ਵਧਾਉਂਦਾ ਹੈ। ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਸਾਰਿਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਯੋਗਾ ਸਿਹਤ ਨੂੰ ਚੰਗਾ ਰੱਖਦਾ ਹੈ ਅਤੇ ਘਰ ਅਤੇ ਪਰਿਵਾਰ ‘ਚ ਖੁਸ਼ੀ ਅਤੇ ਖੁਸ਼ਹਾਲੀ ਲਿਆਉਂਦਾ ਹੈ।

ਪ੍ਰੋਗਰਾਮ ਦੀ ਸ਼ੁਰੂਆਤ ‘ਚ ਮੌਜੂਦ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵਿਸ਼ਾਖਾਪਟਨਮ ‘ਚ ਕਰਵਾਏ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਅਤੇ ਕੁਰੂਕਸ਼ੇਤਰ ਚ ਕਰਵਾਏ ਸੂਬਾ ਪੱਧਰੀ ਪ੍ਰੋਗਰਾਮ ਤੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸੰਬੋਧਨ ਨੂੰ ਐਲਈਡੀ ਸਕ੍ਰੀਨ ‘ਤੇ ਲਾਈਵ ਸੁਣਿਆ ਅਤੇ ਦੇਖਿਆ।

Read More: ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਕਾਮਨ ਐਲੀਜੀਬਿਲਿਟੀ ਟੈਸਟ ਦੀ ਤਿਆਰੀਆਂ ਦੀ ਸਮੀਖਿਆ

Scroll to Top