Arvind Kejriwal

ਅਰਵਿੰਦ ਕੇਜਰੀਵਾਲ ਨੂੰ ਕੇਂਦਰ ਸਰਕਾਰ ਤੋਂ ਮਿਲਿਆ ਸਰਕਾਰੀ ਬੰਗਲਾ

7ਅਕਤੂਬਰ 2025: ਇੱਕ ਸਾਲ ਦੀ ਲੜਾਈ ਤੋਂ ਬਾਅਦ, ਆਮ ਆਦਮੀ ਪਾਰਟੀ (ਆਮ aadmi party)ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਰਕਾਰ ਇੱਕ ਸਰਕਾਰੀ ਬੰਗਲਾ ਅਲਾਟ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਦੇ ਸਿਵਲ ਲਾਈਨਜ਼ ਵਿੱਚ 95 ਲੋਧੀ ਅਸਟੇਟ ਵਿਖੇ ਇੱਕ ਟਾਈਪ-8 ਬੰਗਲਾ ਅਲਾਟ ਕੀਤਾ ਹੈ। ਇਹ ਬੰਗਲਾ ਸਰਕਾਰੀ ਰਿਹਾਇਸ਼ਾਂ ਵਿੱਚੋਂ ਦੂਜਾ ਸਭ ਤੋਂ ਵੱਡਾ ਮੰਨਿਆ ਜਾਂਦਾ ਹੈ।

ਕੇਂਦਰ ਸਰਕਾਰ ਵੱਲੋਂ ਬੰਗਲਾ ਅਲਾਟ ਕਰਨ ਵਿੱਚ ਦੇਰੀ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਅਦਾਲਤੀ ਸੁਣਵਾਈ ਦੌਰਾਨ, ਸਰਕਾਰ ਨੇ ਕਿਹਾ ਕਿ ਉਹ 10 ਦਿਨਾਂ ਦੇ ਅੰਦਰ ਬੰਗਲਾ ਉਪਲਬਧ ਕਰਵਾ ਦੇਵੇਗੀ। ਇਸ ਤੋਂ ਬਾਅਦ, ਸੋਮਵਾਰ, 6 ਅਕਤੂਬਰ, 2025 ਨੂੰ ਅਧਿਕਾਰਤ ਤੌਰ ‘ਤੇ ਬੰਗਲਾ ਅਲਾਟ ਕਰ ਦਿੱਤਾ ਗਿਆ।

Read More: Arvind Kejriwal: ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ CBI ਨੂੰ ਨੋਟਿਸ ਜਾਰੀ

ਵਿਦੇਸ਼

Scroll to Top