Amritsar

ਅੰਮ੍ਰਿਤਸਰ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਅੱਜ ਤੋਂ ਸ਼ੁਰੂ

ਚੰਡੀਗੜ੍ਹ 16 ਜੂਨ 2022: ਬੀਤੇ ਦਿਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ (Volvo bus)ਨੂੰ ਹਰਿ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸੇ ਤਹਿਤ ਅੰਮ੍ਰਿਤਸਰ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਬੱਸਾਂ ਦਿਨ ਵਿੱਚ ਤਿੰਨ ਵਾਰ ਚੱਲਣਗੀਆਂ।

ਜਿਕਰਯੋਗ ਹੈ ਕਿ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਤੱਕ ਰੋਜ਼ਾਨਾ 7 ਵੌਲਵੋ ਬੱਸਾਂ ਚੱਲਿਆ ਕਰਨਗੀਆਂ। ਇਸੇ ਤਰ੍ਹਾਂ ਮੁਸਾਫਰਾਂ ਦੀ ਸਹੂਲਤ ਲਈ ਅਜਿਹੀਆਂ ਹੀ ਬੱਸਾਂ ਏਅਰਪੋਰਟ ਲਈ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਇੱਥੋਂ ਤੱਕ ਕਿ ਚੰਡੀਗੜ੍ਹ ਤੋਂ ਵੀ ਚੱਲਿਆ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਸੀ ਕਿ ਇਨ੍ਹਾਂ ਬੱਸਾਂ ਵਿਚ ਕਿਫਾਇਤੀ ਕਿਰਾਏ ਨਾਲ ਏਅਰਪੋਰਟ ਲਈ ਆਰਾਮਦਾਇਕ ਤੇ ਵਧੀਆ ਸਫਰ ਅਤੇ ਹੋਰ ਸੁਖ ਸਹੂਲਤਾਂ ਮਿਲਣਗੀਆਂ।

Scroll to Top