Site icon TheUnmute.com

ਓਲੰਪਿਕ ‘ਚ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੀ ਵਤਨ ਵਾਪਸੀ, ਹਵਾਈ ਅੱਡੇ ‘ਤੇ ਨਿੱਘਾ ਸਵਾਗਤ

Indian hockey team

ਚੰਡੀਗੜ੍ਹ, 10 ਅਗਸਤ 2024: ਪੈਰਿਸ ਓਲੰਪਿਕ 2024 ‘ਚ ਕਾਂਸੀ ਦਾ ਤਮਗਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ (Indian hockey team) ਅੱਜ ਨੂੰ ਦੇਸ਼ ਵਾਪਸ ਪਰਤ ਆਈ ਹੈ। ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮੱਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ । ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ।

ਜਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ ਪੈਰਿਸ ‘ਚ ਆਪਣੀ ਤਮਗਾ ਸੂਚੀ ਬਰਕਰਾਰ ਰੱਖੀ ਹੈ। ਭਾਰਤ ਨੇ ਕਾਂਸੀ ਦੇ ਤਮਗੇ ਦੇ ਮੁਕਾਬਲੇ ‘ਚ ਸਪੇਨ ਨੂੰ 2-1 ਨਾਲ ਹਰਾਇਆ ਸੀ। ਇਸ ਤੋਂ ਪਹਿਲਾਂ ਭਾਰਤ ਨੂੰ ਸੈਮੀਫਾਈਨਲ ‘ਚ ਜਰਮਨੀ ਹੱਥੋਂ 3-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Exit mobile version