ਦਿੱਲੀ, 22 ਜੁਲਾਈ 2025: ਦਿੱਲੀ ਸਰਕਾਰ ਨੇ ਮੁੱਖ ਮੰਤਰੀ ਖੇਡ ਪ੍ਰੋਤਸਾਹਨ ਯੋਜਨਾ ਦੇ ਤਹਿਤ ਇੱਕ ਇਤਿਹਾਸਕ ਫੈਸਲਾ ਲਿਆ ਹੈ। ਦਿੱਲੀ ਦੇ ਮੰਤਰੀ ਆਸ਼ੀਸ਼ ਸੂਦ ਨੇ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਵੱਲੋਂ ਓਲੰਪਿਕ ਦੇ ਜੇਤੂਆਂ (Olympic Gold Medallists) ਲਈ ਨਕਦ ਇਨਾਮ ‘ਚ ਵਾਧਾ ਕੀਤਾ ਗਿਆ ਹੈ।
ਇੱਕ ਪ੍ਰੈਸ ਕਾਨਫਰੰਸ ‘ਚ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਓਲੰਪਿਕ ਖੇਡਾਂ ‘ਚ ਸੋਨ ਤਮਗਾ (Olympic Gold Medallists) ਜਿੱਤਣ ਵਾਲੇ ਖਿਡਾਰੀ ਨੂੰ ਸੱਤ ਕਰੋੜ ਰੁਪਏ, ਚਾਂਦੀ ਦੇ ਤਮਗੇ ਜਿੱਤਣ ਵਾਲੇ ਨੂੰ ਪੰਜ ਕਰੋੜ ਰੁਪਏ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ ਨੂੰ ਤਿੰਨ ਕਰੋੜ ਰੁਪਏ ਦਿੱਤੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਓਲੰਪਿਕ ਖੇਡਾਂ ‘ਚ ਸੋਨ ਤਮਗਾ ਜਿੱਤਣ ਵਾਲਿਆਂ ਨੂੰ ਗਰੁੱਪ ਏ ਦੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲਿਆਂ ਨੂੰ ਦਿੱਲੀ ਸਰਕਾਰ ਵੱਲੋਂ ਗਰੁੱਪ ਬੀ ਦੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ।
ਜਾਣਕਾਰੀ ਲਈ ਜਿਕਰਯੋਗ ਹੈ ਕਿ ਪਹਿਲਾਂ ਦਿੱਲੀ ਸਰਕਾਰ ਓਲੰਪਿਕ ਅਤੇ ਪੈਰਾਲੰਪਿਕ ‘ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਤਿੰਨ ਕਰੋੜ, ਦੋ ਕਰੋੜ ਅਤੇ ਇੱਕ ਕਰੋੜ ਰੁਪਏ ਦਿੰਦੀ ਸੀ। ਪਰ ਹੁਣ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਪ੍ਰੋਤਸਾਹਨ ਰਾਸ਼ੀ ਵਧਾ ਦਿੱਤੀ ਗਈ ਹੈ।
Read More: Earthquake: ਦਿੱਲੀ ਅਤੇ ਹਰਿਆਣਾ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ