Om Prakash Chautala

ਓਮ ਪ੍ਰਕਾਸ਼ ਚੌਟਾਲਾ ਤਜਰਬੇਕਾਰ ਸਿਆਸਤਦਾਨ ਤੇ ਦੂਰਦਰਸ਼ੀ ਆਗੂ ਸਨ: ਰਾਜਪਾਲ ਬੰਡਾਰੂ ਦੱਤਾਤ੍ਰੇਅ

ਚੰਡੀਗੜ੍ਹ, 20 ਦਸੰਬਰ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਇਕ ਤਜਰਬੇਕਾਰ ਸਿਆਸਤਦਾਨ ਅਤੇ ਦੂਰਦਰਸ਼ੀ ਆਗੂ ਸਨ, ਜਿਨ੍ਹਾਂ ਨੇ ਆਪਣਾ ਜੀਵਨ ਹਰਿਆਣਾ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।

ਹਰਿਆਣਾ ਦੇ ਰਾਜਪਾਲ ਨੇ ਕਿਹਾ ਕਿ ਹਰਿਆਣਾ ਦੇ ਵਿਕਾਸ ‘ਚ ਓਮ ਪ੍ਰਕਾਸ਼ ਚੌਟਾਲਾ ਦੇ ਯੋਗਦਾਨ ਅਤੇ ਇੱਥੋਂ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਦੀ ਭਲਾਈ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦਾ ਦਿਹਾਂਤ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਬਹੁਤ ਵੱਡਾ ਘਾਟਾ ਹੈ।

ਚੌਟਾਲਾ (Om Prakash Chautala) ਨਾਲ ਆਪਣੇ ਨਿੱਜੀ ਅਨੁਭਵ ਨੂੰ ਯਾਦ ਕਰਦੇ ਹੋਏ ਦੱਤਾਤ੍ਰੇਯ ਨੇ ਕਿਹਾ ਕਿ ਜਦੋਂ ਮੈਂ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸੀ, ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਮੁੱਖ ਮੰਤਰੀ ਸਨ। ਉਹ ਐਨਸੀਆਰ ਦੇ ਵਿਕਾਸ ਬਾਰੇ ਮੈਨੂੰ ਮਿਲੇ ਸਨ। ਐਨਸੀਆਰ ਵਿਕਾਸ ਬੋਰਡ ਦੀ ਮੀਟਿੰਗ ਦੌਰਾਨ, ਚੌਟਾਲਾ ਜੋ ਇਸ ਦੇ ਮੈਂਬਰ ਵੀ ਸਨ, ਉਨ੍ਹਾਂ ਨੇ ਖੇਤਰ ਦੇ ਸਰਬਪੱਖੀ ਵਿਕਾਸ ਬਾਰੇ ਆਪਣੀ ਕੀਮਤੀ ਸੂਝ ਅਤੇ ਵਿਚਾਰ ਸਾਂਝੇ ਕੀਤੇ। ਓਮ ਪ੍ਰਕਾਸ਼ ਚੌਟਾਲਾ 89 ਸਾਲ ਦੀ ਉਮਰ ਦੇ ਬਾਵਜੂਦ ਵੀ ਜਨਤਕ ਜੀਵਨ ‘ਚ ਸਰਗਰਮ ਸਨ।

ਦੱਤਾਤ੍ਰੇਅ ਨੇ ਅੱਜ ਅਭੈ ਚੌਟਾਲਾ ਨਾਲ ਗੱਲ ਕੀਤੀ ਅਤੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਦੀ ਤਾਕਤ ਦੇਣ ਦੀ ਪ੍ਰਾਰਥਨਾ ਕੀਤੀ। ਦੱਤਾਤ੍ਰੇਯ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਆਪਣੇ ਚਰਨਾਂ ‘ਚ ਸਥਾਨ ਦੇਵੇ |

Read More: Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Scroll to Top