Omicron Alert : ਅੰਤਰਰਾਸ਼ਟਰੀ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

ਅੰਤਰਰਾਸ਼ਟਰੀ ਯਾਤਰੀਆਂ

ਚੰਡੀਗੜ੍ਹ, 29 ਨਵੰਬਰ 2021 : ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਦੇ ਸੰਭਾਵੀ ਖਤਰੇ ਦੇ ਮੱਦੇਨਜ਼ਰ, ਕੇਂਦਰੀ ਸਿਹਤ ਮੰਤਰਾਲੇ ਨੇ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜੋ ਕਿ 1 ਦਸੰਬਰ ਤੋਂ ਲਾਗੂ ਹੋਣਗੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਯਾਤਰੀ ਲਈ ਹੁਣ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 14 ਦਿਨਾਂ ਲਈ ਯਾਤਰਾ ਦੀ ਜਾਣਕਾਰੀ ਜਮ੍ਹਾਂ ਕਰਾਉਣਾ ਅਤੇ ਕੋਰੋਨਾ ਵਾਇਰਸ ਦੀ ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ ਨੂੰ ਏਅਰ ਸੁਵਿਧਾ ਪੋਰਟਲ ‘ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ।

ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਖ਼ਤਰੇ ਦੀ ਸ਼੍ਰੇਣੀ ਵਿੱਚ ਆਉਣ ਵਾਲੇ ਦੇਸ਼ਾਂ ਦੇ ਯਾਤਰੀਆਂ ਨੂੰ ਇੱਥੇ ਪਹੁੰਚਣ ‘ਤੇ ਕੋਰੋਨਾ ਟੈਸਟ ਕਰਵਾਉਣਾ ਹੋਵੇਗਾ ਅਤੇ ਟੈਸਟ ਦਾ ਨਤੀਜਾ ਆਉਣ ਤੱਕ ਹਵਾਈ ਅੱਡੇ ‘ਤੇ ਇੰਤਜ਼ਾਰ ਕਰਨਾ ਹੋਵੇਗਾ। ਜੇਕਰ ਉਨ੍ਹਾਂ ਦਾ ਟੈਸਟ ਨੈਗੇਟਿਵ ਆਉਂਦਾ ਹੈ, ਤਾਂ ਉਨ੍ਹਾਂ ਨੂੰ ਸੱਤ ਦਿਨ ਹੋਮ ਕੁਆਰੰਟੀਨ ਵਿੱਚ ਰਹਿਣਾ ਪਵੇਗਾ ਅਤੇ ਅੱਠਵੇਂ ਦਿਨ ਦੁਬਾਰਾ ਟੈਸਟ ਕੀਤਾ ਜਾਵੇਗਾ। ਇਸ ਵਾਰ ਵੀ ਜੇਕਰ ਉਹ ਨੈਗੇਟਿਵ ਆਉਂਦਾ ਹੈ ਤਾਂ ਉਸ ਨੂੰ ਅਗਲੇ ਸੱਤ ਦਿਨਾਂ ਤੱਕ ਆਪਣੀ ਸਿਹਤ ‘ਤੇ ਨਜ਼ਰ ਰੱਖਣ ਲਈ ਕਿਹਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।