In Punjab, the first case came to light

Omicron: ਪੰਜਾਬ ‘ਚ ਓਮੀਕਰੋਨ ਨੇ ਦਿੱਤੀ ਦਸਤਕ, ਪਹਿਲਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ 30 ਦਸੰਬਰ 2021: ਦੇਸ਼ ‘ਚ ਓਮੀਕਰੋਨ (Omicron) ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ| ਪੰਜਾਬ ਅਜੇ ਓਮੀਕਰੋਨ (Omicron) ਤੋਂ ਬਚਿਆ ਹੋਇਆ ਸੀ,ਪਰ ਇਸ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਨਵਾਂਸ਼ਹਿਰ ‘ਚ ਓਮੀਕਰੋਨ (Omicron) ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਗਿਆ ਹੈ ਕਿ ਸਪੇਨ ਤੋਂ ਆਏ ਇੱਕ ਵਿਅਕਤੀ ਓਮੀਕਰੋਨ ਪੋਜ਼ੀਟਿਵ ਪਾਇਆ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਪੰਜਾਬ ਦੇ ਕਰੋਨਾ ਨੋਡਲ ਅਫਸਰ ਡਾਕਟਰ ਰਾਜੇਸ਼ ਭਾਸਕਰ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਸ ਵਿਅਕਤੀ ਦਾ ਸਪੇਨ ਤੋਂ ਆਉਣ ਤੋਂ ਬਾਅਦ ਟੈਸਟ ਕੀਤਾ ਗਿਆ ਸੀ, ਜਿਸ ਵਿਚ ਉਸ ਦੀ ਰਿਪੋਰਟ ਪੋਜ਼ੀਟਿਵ ਪਾਈ ਗਈ ਸੀ, ਪਰ ਵਿਭਾਗ ਵੱਲੋਂ ਇਸ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਅੱਜ ਇਸ ਵਿਅਕਤੀ ਦੀ ਦੁਬਾਰਾ ਜਾਂਚ ਕੀਤੀ ਗਈ ਜਿਸ ਵਿਚ ਇਸ ਦੀ ਰਿਪੋਰਟ ਨੈਗੇਟਿਵ ਆਈ ਹੈ।

Scroll to Top