TheUnmute.com

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੈ ਕੇ PM ਮੋਦੀ ਦੇ ਕੀਤਾ ਵੱਡਾ ਐਲਾਨ

ਚੰਡੀਗੜ੍ਹ 9 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਐਤਵਾਰ ਨੂੰ ਪ੍ਰਕਾਸ਼ ਪੁਰਬ ਮੌਕੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ (Sri Guru Gobind Singh) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji ) ਦੇ ਪ੍ਰਕਾਸ਼ ਪੁਰਬ ‘ਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਹਰ ਸਾਲ 26 ਦਸੰਬਰ ਨੂੰ ਚਾਰ ਸਾਹਿਬਜ਼ਾਦਿਆਂ ਦੀ ਯਾਦ ‘ਚ ਬਾਲ ਵੀਰ ਦਿਵਸ ਮਨਾਇਆ ਜਾਵੇਗਾ | ਪੀਐਮ ਮੋਦੀ (PM Modi) ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਖੁਸ਼ੀ ਰਹੇਗੀ ਕਿ ਉਨ੍ਹਾਂ ਦੀ ਸਰਕਾਰ ਨੂੰ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ। ਉਸਨੇ 2017 ਵਿੱਚ ਮਨਾਏ ਗਏ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਆਪਣੀ ਪਟਨਾ ਫੇਰੀ ਦੀਆਂ ਕੁਝ ਤਸਵੀਰਾਂ ਟਵਿੱਟਰ ‘ਤੇ ਸਾਂਝੀਆਂ ਕੀਤੀਆਂ, ਜਿਸ ਵਿੱਚ ਉਹ ਪਟਨਾ ਸਾਹਿਬ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੇ ਹੋਏ ਦਿਖਾਈ ਦੇ ਰਹੇ ਹਨ।

 

ਮੋਦੀ ਨੇ ਟਵੀਟ ਕੀਤਾ, ”ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ਼ੁਭਕਾਮਨਾਵਾਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਨੂੰ ਹਮੇਸ਼ਾ ਖੁਸ਼ੀ ਹੋਵੇਗੀ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦਾ 350ਵਾਂ ਪ੍ਰਕਾਸ਼ ਉਤਸਵ ਮਨਾਉਣ ਦਾ ਮੌਕਾ ਮਿਲਿਆ। ਉਸ ਸਮੇਂ ਦੀ ਆਪਣੀ ਪਟਨਾ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।

 

 

Exit mobile version