ਚੰਡੀਗੜ੍ਹ, 19 ਦਸੰਬਰ 2024: ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਬਿਆਨ ‘ਤੇ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ‘ਚ ਭਾਰੀ ਹੰਗਾਮਾ ਹੋਇਆ ਹੈ । ਜਿਸਦੇ ਚੱਲਦੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ।
ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਹੈ | ਕਾਂਗਰਸ ਨੇ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਤਾਂ ਭਾਜਪਾ ਨੇ ਜਵਾਬੀ ਹਮਲਾ ਕਰਦਿਆਂ ਵਿਰੋਧੀ ਧਿਰ ‘ਤੇ ਝੂਠ ਦੀ ਰਾਜਨੀਤੀ ਕCongressਰਨ ਦਾ ਦੋਸ਼ ਲਾਇਆ ਹੈ । ਵਿਰੋਧੀ ਗਠਜੋੜ ‘ਇੰਡੀਆ’ ਨੇ ਸੰਸਦ ਕੰਪਲੈਕਸ ‘ਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਅੱਗੇ ਰੋਸ ਮਾਰਚ ਕੱਢਿਆ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ‘ਤੇ ਕੀਤੀ ਟਿੱਪਣੀ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਮੁਆਫੀ ਮੰਗਣ ਅਤੇ ਅਸਤੀਫੇ ਦੇਣ |
ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ “ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੀ ਕਾਂਗਰਸ ਪਾਰਟੀ ਸਭ ਤੋਂ ਵੱਡੀ ਪਾਪੀ ਹੈ। ਪੂਰੇ ਪਰਿਵਾਰ ਨੇ ਭਾਰਤ ਰਤਨ ਲਿਆ ਅਤੇ ਬਾਬਾ ਸਾਹਿਬ ਨੂੰ ਨਹੀਂ ਦਿੱਤਾ | ਕਾਂਗਰਸ ਪਾਰਟੀ ਨੂੰ ਵਰਤ ਰੱਖਣ ਅਤੇ ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨ ਦੀ ਲੋੜ ਹੈ।
ਦੂਜੇ ਪਾਸੇ ਸੰਸਦ ‘ਚ ਹੰਗਾਮੇ ਦੌਰਾਨ ਕਾਂਗਰਸ ਸੰਸਦ ਰਾਹੁਲ ਗਾਂਧੀ ਨੀਲੇ ਰੰਗ ਦੀ ਟੀ-ਸ਼ਰਟ ਪਾ ਕੇ ਪਹੁੰਚੇ। ਇਸ ਦੌਰਾਨ ਪ੍ਰਿਅੰਕਾ ਗਾਂਧੀ ਵੀ ਨੀਲੀ ਸਾੜੀ ‘ਚ ਨਜ਼ਰ ਆਈ। ਦਰਅਸਲ, ਕਾਂਗਰਸ ਨੇ ਭਾਜਪਾ ‘ਤੇ ਬਾਬਾ ਸਾਹਿਬ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ।