ਤੇਜਾ ਸਿੰਘ ਸਮੁੰਦਰੀ ਹਾਲ

9 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਐਸਜੀਪੀਸੀ ਤੋਂ ਜੱਥਾ ਪਾਕਿਸਤਾਨ ਗੁਰਧਾਮਾਂ ਲਈ ਹੋਵੇਗਾ ਰਵਾਨਾ

ਅੰਮ੍ਰਿਤਸਰ, 08 ਅਪ੍ਰੈਲ 2023: ਖ਼ਾਲਸਾ ਸਾਜਣਾ ਦਿਵਸ ‘ਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਇਹ ਸ਼ਰਧਾਲੂਆ ਦਾ ਜੱਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ | ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 109 ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ |

ਜਿਸਦੇ ਚੱਲਦੇ ਅੱਜ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚੋਂ ਐਸ.ਪੀ.ਸੀ ਵੱਲੋਂ ਅੱਜ ਪਾਸਪੋਰਟ ਦਿੱਤੇ ਜਾ ਰਹੇ ਹਨ ਅਤੇ ਸ਼ਰਧਾਲੂਆਂ ਦੇ ਮਨ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੈ ਕੇ ਵੱਖਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ | ਇਸ ਦੇ ਨਾਲ ਹੀ ਕਈ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਵੀ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਪਾਕਿਸਤਾਨ ਵਿੱਚ ਪੰਜਾਂ ਸਾਹਿਬ ਨਨਕਾਣਾ ਸਾਹਿਬ ਗੁਰਦੁਆਰਾ ਸੱਚਾ ਸੌਦਾ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਕੇ ਉਹ ਭਾਰਤ ਵਾਪਸ ਆਉਣਗੇ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਿਆ ਜਾਂਦਾ ਹੈ, ਇਹ ਜੱਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ |

ਵਿਸਾਖੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ 14 ਅਪ੍ਰੈਲ ਨੂੰ ਹੋਵੇਗਾ | ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ |

ਇਸਦੇ ਨਾਲ ਹੀ ਬੋਲਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸੰਬੰਧਿਤ ਇਤਿਹਾਸਕ ਵੇਰਵਿਆਂ ਨੂੰ ਗਲਤ ਅਰਥਾਂ ‘ਚ ਪੇਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਇਸ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ‘ਚ ਰਾਜਨੀਤੀ’ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ |ਲਿਹਾਜਾ ਐਨਸੀਈਆਰਟੀ ਇਸ ਨੂੰ ਤੁਰੰਤ ਹਟਾਏ |

Scroll to Top