Rupnagar

ਬਿਕਰਮ ਮਜੀਠੀਆ ਦੇ ਰੂਪਨਗਰ ਪਹੁੰਚਣ ‘ਤੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ

ਰੂਪਨਗਰ 16 ਅਗਸਤ 2022: ਪਟਿਆਲਾ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਦਾ ਅਕਾਲੀ ਦਲ ਦੇ ਵਰਕਰਾਂ ਨੇ ਰੂਪਨਗਰ (Rupnagar) ਪਹੁੰਚਣ ‘ਤੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਵਿਚ ਭਰਵਾਂ ਸਵਾਗਤ ਕੀਤਾ ਗਿਆ |

ਇਸ ਮੌਕੇ ਅਕਾਲੀ ਦਲ ਯੂਥ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਰੂਪਨਗਰ ਪੁਲਿਸ ਲਾਈਨ ਲਾਈਟਾਂ ਤੇ ਇਕੱਠੇ ਹੋਏ। ਜਿਵੇਂ ਹੀ ਬਿਕਰਮਜੀਤ ਸਿੰਘ ਮਜੀਠੀਆ ਦਾ ਕਾਫ਼ਲਾ ਰੂਪਨਗਰ ਪਹੁੰਚਿਆ ਤਾਂ ਅਕਾਲੀ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰ ਉਨ੍ਹਾਂ ਨੂੰ ਸਿਰੋਪਾਓ ਪਾਏ ਅਤੇ ਨਾਲ ਹੀ ਇਕ ਪੋਸਟਰ ਫੋਟੋ ਬਿਕਰਮਜੀਤ ਸਿੰਘ ਮਜੀਠੀਆ ਨੂੰ ਭੇਟ ਕੀਤੀ ਜਿਸ ਉੱਤੇ ਲਿਖਿਆ ਹੋਇਆ ਸੀ ਮਾਝੇ ਦਾ ਜਰਨੈਲ ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਕਾਲ ਪੁਰਖ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਰਕਰਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ| ਉਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਮਿਲ ਰਿਹਾ ਹੈ | ਉਹ ਇਸ ਲਈ ਅਕਾਲ ਪੁਰਖ ਦਾ ਧੰਨਵਾਦ ਕਰਦੇ ਹਨ।

ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਹਾਈਕੋਰਟ ‘ਤੇ ਪੂਰਾ ਭਰੋਸਾ ਹੈ ਅਤੇ ਤਾਂ ਹੀ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ | ਜੋ ਵੀ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਖਿਲਾਫ ਪ੍ਰੋਪਗੰਡਾ ਕਰ ਉਨ੍ਹਾਂ ਨੂੰ ਜੇਲ੍ਹ ਅੰਦਰ ਡੱਕਣ ਦੀ ਕੋਸ਼ਿਸ਼ਾਂ ਕੀਤੀਆਂ ਸਨ, ਉਹ ਨਾਕਾਮ ਹੋਈਆਂ ਹਨ।

Scroll to Top