ਚੰਡੀਗੜ, 6 ਅਗਸਤ 2024: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 30 ਅਗਸਤ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਵੇਗੀ। ਇਸ ਇਕੱਤਰਤਾ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਚੱਲ ਰਹੇ ਵਿਵਾਦ ਤੋਂ ਬਾਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ‘ਤੇ ਚਰਚਾ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। ਇਹ ਸਪੱਸ਼ਟੀਕਰਨ ਵੀ ਕੱਲ੍ਹ ਜਨਤਕ ਹੋ ਗਿਆ। ਇਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ।
ਫਰਵਰੀ 23, 2025 8:21 ਪੂਃ ਦੁਃ