TheUnmute.com

ਭਾਜਪਾ ਆਗੂ ਦੀ ਗ੍ਰਿਫਤਾਰੀ ‘ਤੇ ਅਸ਼ਵਨੀ ਸ਼ਰਮਾ ਨੇ ਕਿਹਾ ‘ਆਪ’ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ ‘ਤੇ ਉੱਤਰ ਆਈ

ਚੰਡੀਗ੍ਹੜ 06 ਮਈ 2022: ਭਾਜਪਾ ਆਗੂ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ਦਾ ਮਾਮਲਾ ਭਖਦਾ ਜਾ ਰਿਹਾ ਹੈ | ਇਸ ਦੌਰਾਨ ਭਾਜਪਾ ਦੇ ਆਗੂਆਂ ਵਲੋਂ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਸ਼ੁਰੂ ਕਰ ਦਿੱਤੇ ਹਨ । ਇਸ ਦੌਰਾਨ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ ‘ਤੇ ਉੱਤਰ ਆਈ ਹੈ।

ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਕਿਸੇ ਦੇ ਵੀ ਕੁਝ ਕਹਿਣ ਤੇ ਭਾਜਪਾ ਦੇ ਲੀਡਰ ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ ‘ਆਪ’ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਤੇ ਉਹਨਾਂ ਦੀ ਗੁੰਡਾਗਰਦੀ ਵਿੱਚ ਵਾਧੇ ਨੂੰ ਵੀ|

ਜਿਕਰਯੋਗ ਹੈ ਕਿ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਬੱਗਾ ਖਿਲਾਫ 1 ਅਪ੍ਰੈਲ ਨੂੰ ਪੰਜਾਬ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

Ashwani Sharma

 

Exit mobile version