July 7, 2024 5:03 pm
Delhi water crisis

ਭਾਜਪਾ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਮੰਤਰੀ ਆਤਿਸ਼ੀ ਨੂੰ ਭੇਜਿਆ ਨੋਟਿਸ, ਮੰਗਿਆ ਜਵਾਬ

ਚੰਡੀਗੜ੍ਹ, 5 ਅਪ੍ਰੈਲ 2024: ਭਾਜਪਾ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ (Atishi) ਨੂੰ ਨੋਟਿਸ ਭੇਜਿਆ ਹੈ। ਉਸ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ‘ਚ ਸ਼ਾਮਲ ਨਾ ਹੋਣ ‘ਤੇ ਉਨ੍ਹਾਂ ਨੂੰ ਕਿਸੇ ਨਜ਼ਦੀਕੀ ਦੇ ਜ਼ਰੀਏ ਗ੍ਰਿਫਤਾਰ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਭਾਜਪਾ ਆਗੂ ਓਮ ਪਾਠਕ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ। ਇਸ ਦੇ ਨਾਲ ਹੀ ਹੁਣ ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ।

ਆਤਿਸ਼ੀ (Atishi) ਨੇ ਦੋਸ਼ ਲਾਇਆ ਹੈ ਕਿ ਮੇਰੇ ਇੱਕ ਕਰੀਬੀ ਨੇ ਭਾਜਪਾ ਦੀ ਤਰਫੋਂ ਮੇਰੇ ਨਾਲ ਸੰਪਰਕ ਕੀਤਾ ਅਤੇ ਮੈਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਿਹਾ ਨਹੀਂ ਤਾਂ ਅਗਲੇ ਇੱਕ ਮਹੀਨੇ ਦੇ ਅੰਦਰ ਈਡੀ ਮੇਰੇ ਘਰ ਛਾਪੇਮਾਰੀ ਕਰੇਗੀ ਅਤੇ ਮੈਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਅਗਲੇ ਦੋ ਮਹੀਨਿਆਂ ਦੇ ਅੰਦਰ ਮੈਨੂੰ, ਸੌਰਭ ਭਾਰਦਵਾਜ, ਰਾਘਵ ਚੱਢਾ ਅਤੇ ਦੁਰਗੇਸ਼ ਪਾਠਕ ਨੂੰ ਗ੍ਰਿਫਤਾਰ ਕਰਨ ਦਾ ਇਰਾਦਾ ਰੱਖਦੀ ਹੈ।