Site icon TheUnmute.com

13 ਦਸੰਬਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਣਗੇ ਕਿਸਾਨ ਨਤਮਸਤਕ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ : ਧਾਮੀ

Sachkhand Sri Darbar Sahib

ਅੰਮ੍ਰਿਤਸਰ 10 ਦਸੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee)  ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰੈੱਸ ਵਾਰਤਾ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਮੁਬਾਰਕਬਾਦ ਵੀ ਦਿੱਤੀ ਗਈ ਉੱਥੇ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ ਕਿਸਾਨਾਂ ਦੇ ਲਈ ਲੰਗਰ ਅਤੇ ਹੋਰ ਚੀਜ਼ਾਂ ਦੀ ਜ਼ਰੂਰਤ ਪੂਰੀ ਕੀਤੀ ਗਈ ਸੀ ਜੇਕਰ ਹੁਣ ਵੀ ਕਿਸਾਨਾਂ ਨੂੰ ਜ਼ਰੂਰਤ ਪਵੇਗੀ ਤਾਂ ਉਹ ਉਨ੍ਹਾਂ ਦੇ ਨਾਲ ਜ਼ਰੂਰ ਵੋਟਰਾਂ ਮੋਢਾ ਲਾ ਕੇ ਖਡ਼੍ਹੇ ਰਹਿਣਗੇ, ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਹਿਬ ਜ਼ਾਦਿਆ ਦੀ ਸ਼ਹੀਦੀ ਪੁਰਬ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਦੇ ਲੰਗਰਾਂ ਦੇ ਵਿੱਚ ਮਿਠਾਈ ਬੰਦ ਕਰਨ ਦੀ ਵੀ ਗੱਲ ਕਹੀ|

ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਪੈਣ ਵਾਲੇ ਗੁਰਦੁਆਰੇ ਦੇ ਵਿਚ ਹੁਣ ਸ਼ਹੀਦੀ ਪੁਰਬ ਨੂੰ ਵੇਖਦੇ ਹੋਏ ਲੰਗਰਾਂ ਵਿੱਚ ਮਿਠਾਈ ਨਹੀਂ ਮਿਲੇਗੀ, ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ ਉਹਦੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵੱਧ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਪਰ ਕਿਸੇ ਵੀ ਤਰ੍ਹਾਂ ਦੀ ਹਿੰਸਕ ਤਾਂ ਉਨ੍ਹਾਂ ਵੱਲੋਂ ਨਹੀਂ ਵਰਤੀ ਗਈ, ਉੱਥੇ ਰਣ ਕਿਹਾ ਕਿ ਜਦੋਂ ਤੇਰਾਂ ਤਰੀਕ ਨੂੰ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਣ ਲਈ ਪਹੁੰਚਣਗੇ, ਤਾਂ ਉਨ੍ਹਾਂ ਦਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵੀਆਈਪੀ ਟ੍ਰੀਟਮੈਂਟ ਵੀ ਦਿੱਤਾ ਜਾਵੇਗਾ |

ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਹਿਣਾ ਹੈ ਕਿ ਉੱਨੀ ਸੌ ਚੁਰਾਸੀ ਦੀ ਯਾਦਗਾਰ ਨੂੰ ਬਚਾਉਂਦੇ ਹੋਏ ਵੀ ਜੋ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿਚ ਦੁਬਾਰਾ ਉਸਾਰੀ ਕੀਤੀ ਗਈ ਸੀ, ਉਸ ਨੂੰ ਸੰਭਾਲ ਸੰਭਾਲ ਕੀਤੀ ਗਈ ਸੀ ਅਤੇ ਮੰਜੀ ਸਾਹਿਬ ਦੀਵਾਨ ਹਾਲ ਦੀ ਵੀ ਸੰਭਾਲ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ(Sachkhand Sri Darbar Sahib) ਦੇ ਅੰਦਰ ਵੀ ਜਿਸ ਜਗ੍ਹਾ ਤੇ ਗੋਲੀਆਂ ਦੇ ਨਿਸ਼ਾਨ ਨੇ ਉਨ੍ਹਾਂ ਨੂੰ ਵੀ ਸੇਵਾ ਸੰਭਾਲ ਕੀਤੀ ਗਈ ਹੈ | ਉੱਥੇ ਹੀ ਇੱਕ ਵਾਰ ਫਿਰ ਤੋਂ ਗੁਰਬਾਣੀ ਦੇ ਪ੍ਰਸਾਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਜਿਸ ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖ਼ੁਦ ਹੀ ਇਹਤਿਆਤ ਰੱਖਦੀ ਹੈ | ਕਿਸ ਨੂੰ ਗੁਰਬਾਣੀ ਦੇ ਦਿਖਾਉਣ ਦੇ ਲਈ ਕਹਿਣਾ ਹੈ ਕਿ ਨਹੀਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਪਣਾ ਇਤਿਹਾਸ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਵਿੱਚ ਦਖ਼ਲਅੰਦਾਜ਼ੀ ਦੇਣ ਦੀ ਜ਼ਰੂਰਤ ਨਹੀਂ ਉਥੇ ਹੀ ਉਨ੍ਹਾਂ ਨੇ ਇਕ ਪੁੱਛੇ ਗਏ ਸਵਾਲ ਤੇ ਬੋਲਦੇ ਹੋਏ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰ ਲਈ ਹਰ ਇਕ ਸਹੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ|

Exit mobile version