Site icon TheUnmute.com

22 ਦਸੰਬਰ ਨੂੰ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੰਘ ਸਿੱਧੂ ਦੋਦਾ ਵਿਖੇ ਕਰਨਗੇ ਰੈਲੀ ਨੂੰ ਸੰਬੋਧਨ

Navjot Sidhu

ਸ੍ਰੀ ਮੁਕਤਸਰ ਸਾਹਿਬ 17 ਦਸੰਬਰ 2021 : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Wrring) ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰਾਂ ਨੂੰ ਰੈਲੀ ਲਈ ਲਾਮਬੰਦ ਕੀਤਾ, ਪੰਜਾਬ ਚ 2022 ਦੀਆਂ ਚੋਣਾਂ ਨੂੰ ਲੈ ਕੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Wrring) ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ.ਡੀ.ਪੀ.ਓ. ਦਫਤਰ ਵਿਖੇ ਵਰਕਰਾਂ ਨੂੰ ਇਕੱਠੇ ਕਰਕੇ ਹਲਕਾ ਗਿੱਦੜਬਹਾ ਵਿਖੇ ਪਿੰਡ ਦੋਦਾ ਦੀ ਦਾਣਾ ਮੰਡੀ ਵਿਖੇ ਹੋ ਰਹੀ 22 ਦਸੰਬਰ ਨੂੰ ਰੈਲੀ ਵਿੱਚ ਵੱਡਾ ਇਕੱਠ ਕਰਨ ਦੀ ਤਿਆਰੀ ਨੂੰ ਲੈ ਕੇ ਵਰਕਰਾਂ ਨਾਲ ਇਕ ਮੀਟਿੰਗ ਕੀਤੀ, ਇਸ ਮੌਕੇ ਬੋਲਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਤਿਹਾਸਕ ਰੈਲੀ ਹੋਵੇਗੀ, ਜਿਸ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu)ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੈਲੀ ਨੂੰ ਸੰਬੋਧਨ ਕਰਨਗੇ, ਇਸ ਸਮੇਂ ਉਨ੍ਹਾਂ ਰੈਲੀ ਵਿੱਚ ਵੱਡਾ ਇਕੱਠ ਕਰਨ ਲਈ ਵਰਕਰਾਂ ਦੀ ਮੀਟਿੰਗ ਕਰਕੇ ਡਿਊਟੀਆਂ ਲਗਾਈਆਂ ਗਈਆਂ।

Exit mobile version