Arvind Kejriwal visit to Punjab

Punjab: 24 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਆਉਣਗੇ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ

ਚੰਡੀਗੜ੍ਹ 23 ਦਸੰਬਰ 2021: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 24 ਦਸੰਬਰ (ਸ਼ੁੱਕਰਵਾਰ) ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਆਉਣਗੇ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ (Arvind Kejriwal) ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਅੰਮ੍ਰਿਤਸਰ ਵਿੱਚ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) 24 ਦਸੰਬਰ ਨੂੰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨਗੇ ਅਤੇ ਉਸੇ ਦਿਨ ਗੁਰਦਾਸਪੁਰ (Gurdaspur) ਲਈ ਰਵਾਨਾ ਹੋਣਗੇ। ਪਹਿਲੇ ਦਿਨ ਅਰਵਿੰਦ ਕੇਜਰੀਵਾਲ ਪਾਰਟੀ ਦੀ ਜਨ ਸਭਾ ਅਤੇ ਕ੍ਰਿਸਮਿਸ ਨਾਲ ਸਬੰਧਤ ਪ੍ਰੋਗਰਾਮਾਂ ‘ਚ ਸ਼ਿਰਕਤ ਕਰਨਗੇ, ਜਦਕਿ ਅਗਲੇ ਦਿਨ 25 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ (Amritsar) ‘ਚ ਪਾਰਟੀ ਦੀ ਤਿਰੰਗਾ ਯਾਤਰਾ (Tiranga Yatra) ‘ਚ ਸ਼ਿਰਕਤ ਕਰਨਗੇ।

Scroll to Top