July 2, 2024 9:31 pm

16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਮੱਦੇਨਜਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗ੍ਹੜ 15 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵੀਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੀਐਸਈਬੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੀਖਿਆ ਦੇ ਨਿਰਧਾਰਤ ਸਮੇਂ ਤੋਂ ਲਗਭਗ 1 ਘੰਟਾ ਪਹਿਲਾਂ ਕੇਂਦਰਾਂ ‘ਤੇ ਪਹੁੰਚਣ ਦੀ ਸਲਾਹ ਦਿੱਤੀ ਹੈ। ਬੋਰਡ ਨੇ ਸਪੱਸ਼ਟ ਕੀਤਾ ਕਿ ਪੇਪਰ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੇ।

ਪੀਐਸਈਬੀ (PSEB) ਵੱਲੋਂ ਵੀਰਵਾਰ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਦੇ ਪੇਪਰ 13 ਫਰਵਰੀ ਤੋਂ ਸ਼ੁਰੂ ਹੋ ਗਏ ਹਨ। 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਸੱਦੇ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੇਪਰ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਆਪਣੇ ਸਬੰਧਤ ਪ੍ਰੀਖਿਆ ਕੇਂਦਰਾਂ ‘ਤੇ ਪਹੁੰਚਣ ਤਾਂ ਜੋ ਭਾਰਤ ਬੰਦ ਚੱਲਦੇ ਆਵਾਜਾਈ ਪ੍ਰਭਾਵਿਤ ਹੋਣ ‘ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

जारी किया पत्र।