Site icon TheUnmute.com

ਤਨਖਾਹਾਂ ਨਾ ਮਿਲਣ ‘ਤੇ ਕੱਚੇ ਮੁਲਾਜ਼ਮਾਂ ਨੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਦਫ਼ਤਰ ਦੇ ਬਾਹਰ ਦਿੱਤਾ ਧਰਨਾ

Water Supply and Sanitation

ਸ੍ਰੀ ਮੁਕਤਸਰ ਸਾਹਿਬ 05 ਸਤੰਬਰ 2022: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿ.31 ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਦਫ਼ਤਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਸੈਨੀਟੇਸ਼ਨ ਵਿਭਾਗ (Water Supply and Sanitation Department) ਦੇ ਸਰਕਲ ਦਫ਼ਤਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਧਰਨਾ ਦਿੱਤਾ ਗਿਆ।

ਇਸ ਮੌਕੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਸਬੀਰ ਸਿੰਘ ਕਾਲਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਦਫਤਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਕਈ ਵਾਰ ਦਫ਼ਤਰ ਵਿਚ ਮਿਲਿਆ, ਪਰ ਤਨਖਾਹਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਈ ਜਾਂਦੀ ਹੈ | ਜਿਸ ਕਰਕੇ ਅੱਜ ਜਥੇਬੰਦੀ ਵੱਲੋਂ ਧਰਨਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਵਰਕਰਾਂ ਦੇ ਘਰ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਗਿਆ ਹੈ, ਜਿਸ ਕਰਕੇ ਜਥੇਬੰਦੀ ਨੂੰ ਮਜਬੂਰਨ ਧਰਨਾ ਦੇਣਾ ਪਿਆ ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖਾਹ ਜਲਦੀ ਨਾ ਦਿੱਤੀ ਗਈ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਬਲਜੀਤ ਸਿੰਘ ਭੱਟੀ (ਜ਼ਿਲ੍ਹਾ ਪ੍ਰਧਾਨ ), ਜਸਵੀਰ ਸਿੰਘ ਕਾਲਾ (ਜ਼ਿਲ੍ਹਾ ਮੀਤ ਪ੍ਰਧਾਨ) ਅਤੇ ਵਿਕਰਮਜੀਤ ਸਿੰਘ ਜ਼ਿਲ੍ਹਾ (ਪ੍ਰੈੱਸ ਸਕੱਤਰ) ਮੌਜੂਦ ਰਹੇ |

Exit mobile version