Republic Day

ਗਣਤੰਤਰ ਦਿਵਸ ‘ਤੇ CM ਮਾਨ ਵਲੋਂ ਬਠਿੰਡਾ ਵਾਸੀਆਂ ਨੂੰ ਤੋਹਫਾ, ਡਿਜੀਟਲ ਬੱਸ ਸਟੈਂਡ ਬਣਾਉਣ ਦਾ ਕੀਤਾ ਐਲਾਨ

ਚੰਡੀਗੜ੍ਹ 26 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 74ਵੇਂ ਗਣਤੰਤਰ ਦਿਵਸ (Republic Day) ਮੌਕੇ ਬਠਿੰਡਾ (Bathinda) ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ 26 ਜਨਵਰੀ ਨੂੰ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ। ਮੁੱਖ ਮੰਤਰੀ ਮਾਨ ਨੇ ਇੱਥੇ ਪਹਿਲਾ ਡਿਜੀਟਲ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕਰੋੜਾਂ ਦੀ ਲਾਗਤ ਨਾਲ ਅਰਬਨ ਸਟੇਟ ਬਣਾਇਆ ਜਾਵੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦੇ ਇਸ ਅਸਥਾਨ ‘ਤੇ ਤਿਰੰਗਾ ਲਹਿਰਾਉਣ ਸਮੇਂ ਸੁਰੱਖਿਆ ਦੇ ਇੰਤਜ਼ਾਮ ਅਜਿਹੇ ਕੀਤੇ ਗਏ ਸਨ ਕਿ ਸਮਾਗਮ ਤੋਂ ਪਹਿਲਾਂ ਪੂਰੀ ਜਾਂਚ ਤੋਂ ਬਾਅਦ ਹੀ ਐਂਟਰੀ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸਟੇਡੀਅਮ ਦੇ ਆਲੇ-ਦੁਆਲੇ ਪੁਲਿਸ ਦਾ ਸਖ਼ਤ ਪਹਿਰਾ ਲਾਇਆ ਗਿਆ ਸੀ।

Scroll to Top