ਨਸ਼ਾ ਛੁਡਾਊ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਤ ਕੀਤਾ
ਚੰਡੀਗੜ੍ਹ 20 ਜਨਵਰੀ 2026: ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ 324ਵੇਂ ਦਿਨ ਅੱਜ ਪੰਜਾਬ ਪੁਲਿਸ ਨੇ 262 ਥਾਵਾਂ ‘ਤੇ ਛਾਪੇਮਾਰੀ ਕੀਤੀ। ਨਤੀਜੇ ਵਜੋਂ, ਰਾਜ ਭਰ ਵਿੱਚ 57 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 80 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤਰ੍ਹਾਂ 324 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 45,331 ਹੋ ਗਈ ਹੈ।
ਇਨ੍ਹਾਂ ਛਾਪਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 7 ਕਿਲੋ ਹੈਰੋਇਨ, 828 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5420 ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ।
ਇਸ ਆਪਰੇਸ਼ਨ ਦੌਰਾਨ 59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 262 ਥਾਵਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 270 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।
ਇਹ ਵੀ ਵਰਣਨਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) ਨੂੰ ਲਾਗੂ ਕੀਤਾ ਹੈ ਅਤੇ ਇਸ ਰਣਨੀਤੀ ਤਹਿਤ ਅੱਜ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਸਹਿਮਤੀ ਦਿੱਤੀ ਹੈ।
Read More: War On Drugs : ਪੰਜਾਬ ਪੁਲਿਸ ਨੇ 33ਵੇਂ ਦਿਨ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ




