July 2, 2024 8:39 pm
Sidhu Moosewala

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਨੌਜਵਾਨਾਂ ਨੇ ਬਰਨਾਲਾ ਵਿਖੇ ਲਗਾਇਆ ਖ਼ੂਨਦਾਨ ਕੈਂਪ

ਬਰਨਾਲਾ, 29 ਮਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਬਰਸੀ ਨੂੰ ਸਮਰਪਿਤ ਅੱਜ ਬਰਨਾਲਾ ਵਿਖੇ ਸਿੱਧੂ ਮੂਸੇਵਾਲਾ ਦੇ ਚਹੇਤਿਆਂ ਅਤੇ ਪ੍ਰਸੰਸਕਾਂ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 150 ਨੌਜਵਾਨਾਂ ਨੇ ਖ਼ੂਨਦਾਨ ਕੀਤਾ ।ਖ਼ੂਨਦਾਨ ਕੈਂਪ ‘ਚ ਵੱਡੀ ਗਿਣਤੀ ‘ਚ ਨੌਜਵਾਨ ਖ਼ੂਨਦਾਨ ਕਰਨ ਲਈ ਪੁੱਜੇ, ਨੌਜਵਾਨਾਂ ਨੇ ਆਪਣੇ ਵਿਛੜੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ, ਜਿੱਥੇ ਉਨ੍ਹਾਂ ਨੇ ਕਿਹਾ ਕਿ ਸਿੱਧੂ ਦੀ ਕਮੀ ਪੂਰੀ ਨਹੀਂ ਹੋ ਸਕਦੀ, ਪਰ ਇਸ ਖੂਨਦਾਨ ਰਾਹੀਂ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਸਿੱਧੂ ਮੂਸੇਵਾਲਾ (Sidhu Moosewala)  ਨੂੰ ਪਿਆਰ ਕਰਨ ਵਾਲਾ ਇੱਕ ਅਪਾਹਜ ਨੌਜਵਾਨ ਜੋ ਕਿ ਦੋਵੇਂ ਲੱਤਾਂ ਨਾਲ ਚੱਲ ਨਹੀਂ ਸਕਦਾ ਸੀ, ਪਰ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਲਗਾਏ ਗਏ ਖ਼ੂਨਦਾਨ ਕੈਂਪ ਵਿੱਚ ਖ਼ੂਨਦਾਨ ਕਰਨ ਲਈ ਪਹੁੰਚਿਆ, ਜਿਸ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਵੀ ਕੀਤਾ ਗਿਆ।