ਚੰਡੀਗੜ੍ਹ, 18 ਜੁਲਾਈ 2023: ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਾਨ ਚਾਂਡੀ (Oommen Chandy) ਦੇ ਦਿਹਾਂਤ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦੇ ਦਿਹਾਂਤ ’ਤੇ ਉਨ੍ਹਾਂ ਦੀ ਪਤਨੀ ਮਰੀਅਮਾ ਓਮਾਨ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਡਾ. ਮਨਮੋਹਨ ਸਿੰਘ ਨੇ ਲਿਖਿਆ ਕਿ ਉਹ ਇਕ ਜਨ ਨੇਤਾ ਅਤੇ ਉੱਘੇ ਪ੍ਰਸ਼ਾਸਕ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਕੇਰਲ ਲਈ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ |
ਫਰਵਰੀ 23, 2025 6:06 ਬਾਃ ਦੁਃ