Site icon TheUnmute.com

ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਮਨੋਹਰ ਲਾਲ ਖੱਟਰ ਨੇ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Parkash Singh Badal

ਚੰਡੀਗੜ੍ਹ, 25 ਅਪ੍ਰੈਲ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਥ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਬਾਦਲ (Parkash Singh Badal) ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਮਨੋਹਰ ਲਾਲ ਖੱਟਰ ਨੇ ਫੋਰਿਸਟ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ  | ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਦੇਸ਼ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿੱਚੋਂ ਇੱਕ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਜੀ ਦਾ ਦਿਹਾਂਤ ਸਿਆਸਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

 

Exit mobile version