Site icon TheUnmute.com

ਬਲੀਦਾਨ ਦਿਵਸ ਮੌਕੇ ਸਿਵਲ ਤੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦਾਂ

ਬਠਿੰਡਾ, 30 ਜਨਵਰੀ 2024 : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਵਿਜੀਲੈਂਸ) ਸ. ਹਰਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਗਾਂਧੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਮਹਾਨ ਸੂਰਬੀਰਾਂ ਨੂੰ ਯਾਦ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਸਾਈਰਨ ਵਜਾ ਕੇ ਦੇਸ਼ ਕੌਮ ਦੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਸਹਾਇਕ ਕਮਿਸ਼ਨਰ (ਜਨਰਲ) ਪੰਕਜ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Exit mobile version