July 5, 2024 1:44 am
Amritsar

ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਬੈਂਡ-ਬਾਜਿਆਂ ਨਾਲ CM ਮਾਨ, ਕੇਜਰੀਵਾਲ ਤੇ ਇੰਦਰਬੀਰ ਸਿੰਘ ਨਿੱਜਰ ਦੇ ਪੁਤਲੇ ਫੂਕੇ

ਅੰਮ੍ਰਿਤਸਰ 05 ਅਕਤੂਬਰ 2022: ਪੂਰੇ ਪੰਜਾਬ ਵਿਚ ਜਿਥੇ ਅੱਜ ਦੁਸਹਿਰਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਅੱਜ ਅੰਮ੍ਰਿਤਸਰ (Amritsar) ਵਿਚ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੈਂਡ ਬਾਜਿਆਂ ਦਾ ਖਾਸ ਤੌਰ ‘ਤੇ ਪ੍ਰਬੰਧ ਕੀਤਾ ਗਿਆ ਸੀ |

ਇਸ ਦੌਰਾਨ ਪ੍ਰਦਰਸ਼ਨ ਵਿਚ ਬਹੁਤ ਸਾਰੇ ਲੋਕਾਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਪਹੁੰਚੇ ਪਟਵਾਰੀ ਅਤੇ ਡੀਲਰ ਐਸੋਸੀਏਸ਼ਨ ਦੇ ਵਰਕਰਾਂ ਦਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਬੇਰੁਜ਼ਗਾਰੀ ਅਤੇ ਬਿਜ਼ਨਸ ਠੱਪ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਸਮੇ ਤੋਂ ਚੱਲ ਰਹੀਆਂ ਐਨਓਸੀ ਦੇ ਰੇਟ ਵਿਚ ਵਾਧਾ ਕਰ ਦਿੱਤਾ ਹੈ ਅਤੇ ਐਨਓਸੀ ਇਨ੍ਹਾਂ ਦੇ ਆਉਣ ‘ਤੇ ਬੰਦ ਕਰ ਦਿੱਤੀ ਹੈ |ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ 92ਵੇ ਵਿਧਾਇਕਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਕੇ ਦੁਸਹਿਰਾ ਮਨਾਇਆ ਗਿਆ ਹੈ ਕਿਉਂਕਿ ਇਨ੍ਹਾਂ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਜਦੋਂ ਪੁਰਾਣੀਆਂ ਸਰਕਾਰਾਂ ਸਨ, ਉਸ ਵੇਲੇ ਇਨ੍ਹਾਂ ਵੱਲੋਂ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਜਿਸ ਵਿੱਚ ਕਿਹਾ ਗਿਆ ਸੀ ਕਿ ਰੇਤ ਮਾਫੀਆ ਦੇ ਰਾਹੀਂ ਬਹੁਤ ਸਾਰੇ ਪੈਸੇ ਇਕੱਠੇ ਕੀਤੇ ਜਾ ਸਕਦੇ ਹਨ ਅਤੇ ਅਰਵਿੰਦ ਕੇਜਰੀਵਾਲ ਹਮੇਸ਼ਾਂ ਹੀ ਕਹਿੰਦੇ ਸਨ ਕਿ ਉਨ੍ਹਾਂ ਕੋਲੋਂ ਹਰ ਇੱਕ ਚੀਜ਼ ਦੀ ਪਾਲਿਸੀ ਤਿਆਰ ਹੈ, ਲੇਕਿਨ ਅੱਜ ਲੋਕ ਰੋਟੀ ਖਾਣ ਵੀ ਔਖਾ ਹੋ ਗਿਆ ਹੈ |ਇਸਦੇ ਨਾਲ ਹੀ ਮਜਦੂਰਾਂ ਨੇ ਵੀ ਪੰਜਾਬ ਸਰਕਾਰ ਖ਼ਿਲਾਫ ਆਪਣਾ ਗੁੱਸਾ ਕੱਢਿਆ |