ਚੰਡੀਗੜ੍ਹ, 04 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ (Sri Guru Hari Rai Sahib) ਦਾ ਪ੍ਰਕਾਸ਼ ਪੁਰਬ ਉਹਨਾਂ ਦੇ ਜਨਮ ਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ |
ਜ਼ਿਕਰਯੋਗ ਹੈ ਕਿ ਜਿੱਥੇ ਪੂਰੇ ਦਿਨ ਧਾਰਮਿਕ ਦੀਵਾਨ ਸਜਾਏ ਗਏ ਉੱਥੇ ਹੀ ਰਾਤ ਨੂੰ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਅਤੇ ਹਜੂਰੀ ਰਾਗੀ ਸਿੰਘਾਂ ਨੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ |
ਕਾਰ ਸੇਵਾ ਵਾਲੇ ਬਾਬਾ ਤੋਂ ਇਲਾਵਾ ਸਮੂਹ ਸੰਗਤਾਂ ਵੱਲੋਂ ਰਾਤ ਨੂੰ ਆਸ਼ਾਵਾਦੀ ਅਤੇ ਫੁੱਲਾਂ ਦੀ ਵਰਖਾ ਪ੍ਰਬੰਧ ਵਿਸ਼ੇਸ਼ ਤੌਰ ‘ਤੇ ਕੀਤੀ ਗਈ | ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਵੱਖ-ਵੱਖ ਤਰਾਂ ਦੀ ਮਠਿਆਈ ਦੇ ਲੰਗਰ ਲਗਾਏ ਗਏ ਉੱਥੇ ਹੀ ਦਵਾਈਆਂ ਤੇ ਜੜੀ-ਬੂਟੀਆਂ ਦਾ ਲੰਗਰ ਵੀ ਲਗਾਇਆ ਗਿਆ |