ਸ੍ਰੀ ਅਕਾਲ ਤਖ਼ਤ ਸਾਹਿਬ

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੇ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਨਗਰ ਕੀਰਤਨ

ਅੰਮ੍ਰਿਤਸਰ, 10 ਅਪ੍ਰੈਲ 2023: ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦਾ ਜਨਮ ਅਸਥਾਨ ਗੁਰੂ ਕੇ ਮਹਿਲ ਤੱਕ ਇਕ ਨਗਰ ਕੀਰਤਨ ਸਜਾਇਆ ਗਿਆ | ਇਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਅੱਜ ਦੀ ਨਗਰ ਕੀਰਤਨ ਬਾਰੇ ਸਿੰਘ ਸਾਹਿਬ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੋ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਸਪੁੱਤਰ ਸਨ, ਇਤਿਹਾਸ ਵਿੱਚ ਜਿਨ੍ਹਾਂ ਦਾ ਨਾਮ ਤਿਆਗ ਮੱਲ ਆਉਂਦਾ ਹੈ |13 ਵਰ੍ਹਿਆਂ ਦੀ ਉਮਰ ਵਿੱਚ ਕਰਤਾਰਪੁਰ ਸਾਹਿਬ ਦੀ ਜੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਗੁਰੂ ਸਾਹਿਬ ਵੱਲੋਂ ਤਿਆਗ ਮੱਲ ਜੀ ਦਾ ਨਾਮ ਤਲਵਾਰ ਦੇ ਧਨੀ ਹੋਣ ਕਰਕੇ ਤੇਗ ਬਹਾਦਰ ਰੱਖ ਦਿੱਤਾ ਗਿਆ |

ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਦੱਸਿਆ ਕਿ ਨਗਰ ਕੀਰਤਨ ਸਜਾਇਆ ਗਿਆ ਹੈ ਅਤੇ ਭਲਕੇ ਸ੍ਰੀ ਹਰਿਮੰਦਰ ਸਾਹਿਬ ਸਵੇਰੇ ਸਾਢੇ ਅੱਠ ਵਜੇ ਤੋਂ 12 ਵਜੇ ਤੱਕ ਸੁੰਦਰ ਜਲੌਅ ਸਜਾਏ ਜਾਣਗੇ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਸ ਤੋਂ ਉਪਰੰਤ ਕੀਰਤਨ ਹੋਵੇਗਾ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਹਿੰਦੂ ਧਰਮ ਵਾਸਤੇ ਆਪਣੀ ਕੁਰਬਾਨੀ ਦੇ ਦਿੱਤੀ ਅਤੇ ਇਸ ਦੀ ਪ੍ਰੇਰਨਾ ਉਨ੍ਹਾਂ ਦੇ ਸਪੁੱਤਰ ਸ੍ਰੀ ਗੋਬਿੰਦ ਰਾਏ ਵੱਲੋਂ 9 ਸਾਲ ਦੀ ਉਮਰ ਵਿੱਚ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜਿੱਥੇ ਅੱਜ ਉਨ੍ਹਾਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਏ ਗਏ ਹਨ ਉਥੇ ਹੀ ਸੰਗਤਾਂ ਨੂੰ ਹਿੰਦ ਦੀ ਚਾਦਰ ਵਜੋਂ ਵੀ ਯਾਦ ਕਰ ਰਹੀ ਹੈ |

Scroll to Top