ਅੰਮ੍ਰਿਤਸਰ, 05 ਮਈ 2023: ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ (Jassa Singh Ramgarhia) ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ 3 ਮਈ ਨੂੰ ਆਰੰਭ ਕਰਵਾਇਆ ਗਿਆ ਸੀ |
ਜਿਸਦੇ ਚੱਲਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਮੌਕੇ SGPC ਪ੍ਰਧਾਨ ਨੇ ਕਿਹਾ ਕਿ ਅੱਜ ਸਰਦਾਰ ਜੱਸਾ ਸਿੰਘ ਰਾਮਗੜੀਆ (Jassa Singh Ramgarhia) ਦੀ ਤੀਜੀ ਜਨਮ ਸ਼ਤਾਬਦੀ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧ ਵਿਚ ਮੁੱਖ ਸਮਾਗਮ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕੀਤੀ ਇਸ ਮੌਕੇ ਪੰਥ ਪ੍ਰਸਿੱਧਖ ਰਾਗੀ, ਢਾਡੀ ਅਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ |
Related posts:
ਮੋਹਾਲੀ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ: DC ਆ...
ਕੁਲਤਾਰ ਸੰਧਵਾਂ ਵੱਲੋਂ PM ਮੋਦੀ ਨੂੰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ 'ਤੇ ਮੁੜ...
ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ 'ਚ 16% ਅਤੇ ਆਬਕਾਰੀ ਮਾਲੀਏ 'ਚ 12% ਦਾ ਵਾਧਾ: ਹਰਪਾਲ ਸਿੰਘ ਚੀ...