ਚੰਡੀਗੜ੍ਹ, 31ਜਨਵਰੀ 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਅੰਤਿਮ ਵੋਟਰ ਸੂਚੀ ਤੋਂ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦੇ ਵੇਰਵੇ ਅਤੇ ਅਧਿਕਾਰੀਆਂ ਤੋਂ ਰਿਕਾਰਡ ਮੰਗਿਆ ਸੀ। ਹੁਣ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ ਬੀਡੀਪੀਓ (BDPO) ਪੱਧਰ ਦੇ ਤਬਾਦਲੇ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਅਧਿਕਾਰੀਆਂ ਦੇ ਗ੍ਰਹਿ ਜ਼ਿਲ੍ਹੇ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਦਾ ਤਬਾਦਲਾ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਤੋਂ ਗੁਆਂਢੀ ਜਾਂ ਨੇੜਲੇ ਜ਼ਿਲ੍ਹਿਆਂ ਵਿੱਚ ਕਰ ਦਿੱਤਾ ਗਿਆ ਹੈ।