ਚੰਡੀਗੜ੍ਹ, 09 ਫਰਵਰੀ 2023: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪੈਰੋਲ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ ਜਵਾਬ ਮੰਗਿਆ ਹੈ।
ਸ਼੍ਰੋਮਣੀ ਕਮੇਟੀ (SGPC) ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ ਪਰ ਉਨ੍ਹਾਂ ਕਿਸੇ ਤਕਨੀਕੀ ਕਾਰਨ ਕਰਕੇ ਪਟੀਸ਼ਨ ਵਾਪਸ ਲੈ ਲਈ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਦਾਇਰ ਪਟੀਸ਼ਨ ‘ਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ‘ਚ ਕਾਨੂੰਨੀ ਨਿਯਮਾਂ ਦੀ ਉਲੰਘਣਾ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ।